ਮੀਟਿੰਗ ਤੋਂ ਪਹਿਲਾਂ ਬੋਲੇ ਤੋਮਰ- ਸਾਨੂੰ ਉਮੀਦ ਹੈ ਅੱਜ ਕੁਝ ਸਕਾਰਾਤਮਕ ਨਤੀਜਾ ਨਿਕਲੇਗਾ
ਕੁਝ ਦੇਰ ‘ਚ ਸ਼ੁਰੂ ਹੋਵੇਗੀ 7ਵੇਂ ਗੇੜ ਦੀ ਬੈਠਕ
Narendra Singh Tomar
ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ 7ਵੇਂ ਗੇੜ ਦੀ ਬੈਠਕ ਸ਼ੁਰੂ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਇਕ ਅਹਿਮ ਬਿਆਨ ਦਿੱਤਾ ਹੈ। ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੱਜ ਕੁਝ ਸਕਾਰਾਤਮਕ ਨਤੀਜਾ ਨਿਕਲੇਗਾ।
ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਹੁਣ ਤੱਕ 6 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜਿਸ ਵਿਚ ਕੋਈ ਹੱਲ ਨਹੀਂ ਨਿਕਲਿਆ ਹੈ। ਇਸ ਦੌਰਾਨ ਹਰ ਕਿਸੇ ਦੀਆਂ ਨਜ਼ਰਾਂ ਇਸ਼ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।