ਕਾਂਝਵਾਲਾ ਮਾਮਲਾ: ਮ੍ਰਿਤਕ ਲੜਕੀ ਦੇ ਪਰਿਵਾਰ ਨੂੰ ਮਿਲੇ ਮਨੀਸ਼ ਸਿਸੋਦੀਆ, ਇਕ ਮੈਂਬਰ ਨੂੰ ਨੌਕਰੀ ਦਾ ਕੀਤਾ ਵਾਅਦਾ
ਇਸ ਦੌਰਾਨ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ 'ਚ ਕਾਰ ਹੇਠਾਂ ਘਸੀਟੇ ਜਾਣ ਕਾਰਨ ਮੌਤ ਦਾ ਸ਼ਿਕਾਰ ਹੋਈ ਅੰਜਲੀ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ।
ਸਿਸੋਦੀਆ ਨੇ ਅੰਜਲੀ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਟਵੀਟ ਕੀਤਾ, "ਇਹ ਭਿਆਨਕ ਬੇਰਹਿਮੀ ਦੀ ਘਟਨਾ ਹੈ। ਅਸੀਂ ਉਸ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵਾਂਗੇ।” ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ’ਤੇ ਇਲਜ਼ਾਮ ਲਗਾਇਆ ਕਿ ਉਹ 'ਕਾਨੂੰਨ ਵਿਵਸਥਾ ਨੂੰ ਕੰਟਰੋਲ' ਕਰਨ 'ਚ ਨਾਕਾਮ ਰਹੀ ਹੈ।
ਉਹਨਾਂ ਕਿਹਾ ਕਿ ਮ੍ਰਿਤਕ ਲੜਕੀ ਆਪਣੇ ਪਰਿਵਾਰ ਵਿਚ ਕਮਾਉਣ ਵਾਲੀ ਇਕਲੌਤੀ ਲੜਕੀ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਸੀ। ਉਹਨਾਂ ਨੇ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਕਾਨੂੰਨੀ ਮਦਦ ਦੇਣ ਦਾ ਵੀ ਐਲਾਨ ਕੀਤਾ।