New Delhi: ਦਿੱਲੀ 'ਚ ਸਕੂਲ ਦੇ ਬਾਹਰ 14 ਸਾਲਾ ਵਿਦਿਆਰਥੀ ਦਾ ਚਾਕੂ ਮਾਰ ਕੇ ਕੀਤਾ ਕਤਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਥਾਣਾ ਸ਼ਕਰਪੁਰ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

student's murder outside school in Delhi latest news in punjabi

 

student's murder outside school in Delhi latest news in punjabi: ਪੂਰਬੀ ਦਿੱਲੀ ਦੇ ਸ਼ਕਰਪੁਰ ਇਲਾਕੇ ਵਿਚ ਇਕ ਸਕੂਲ ਦੇ ਬਾਹਰ 14 ਸਾਲਾ ਵਿਦਿਆਰਥੀ ਦੀ ਕਥਿਤ ਤੌਰ 'ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿਤੀ।

ਪੁਲਿਸ ਨੇ ਕਿਹਾ ਕਿ ਕਥਿਤ ਘਟਨਾ ਸ਼ੁਕਰਵਾਰ ਨੂੰ ਨਾਬਾਲਗ ਅਤੇ ਕੁਝ ਹੋਰ ਵਿਦਿਆਰਥੀਆਂ ਵਿਚਕਾਰ ਝਗੜਾ ਹੋਣ ਤੋਂ ਬਾਅਦ ਵਾਪਰੀ।

ਇੱਕ ਪੁਲਿਸ ਅਧਿਕਾਰੀ ਨੇ ਕਿਹਾ, “ਲੜਾਈ ਹਿੰਸਕ ਹੋ ਗਈ ਜਦੋਂ ਇੱਕ ਵਿਦਿਆਰਥੀ ਨੇ ਆਪਣੇ ਤਿੰਨ-ਚਾਰ ਦੋਸਤਾਂ ਨਾਲ ਸਕੂਲ ਦੇ ਮੁੱਖ ਗੇਟ ਦੇ ਬਾਹਰ ਨਾਬਾਲਗ ਉੱਤੇ ਹਮਲਾ ਕਰ ਦਿੱਤਾ। ਹਮਲਾਵਰਾਂ 'ਚੋਂ ਇਕ ਨੇ ਨੌਜਵਾਨ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।''

ਦੋਸ਼ੀਆਂ ਨੂੰ ਫੜਨ ਲਈ ਥਾਣਾ ਸ਼ਕਰਪੁਰ ਦੀ ਟੀਮ ਸਮੇਤ ਐਂਟੀ ਨਾਰਕੋਟਿਕਸ ਸਕੁਐਡ ਅਤੇ ‘ਸਪੈਸ਼ਲ ਸਟਾਫ਼’ ਦੀ ਟੀਮ ਮੌਕੇ ‘ਤੇ ਰਵਾਨਾ ਹੋਈ।

ਪੁਲਿਸ ਨੇ ਦੱਸਿਆ ਕਿ ਹੁਣ ਤਕ 7 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਕਤਲ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਉਦੇਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਥਾਣਾ ਸ਼ਕਰਪੁਰ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।