ਪੱਛਮ ਬੰਗਾਲ 'ਚ ਰਾਜਪਾਲ ਸਥਿਤੀ ਦਾ ਜਾਇਜ਼ਾ ਲੈਣ : ਰਾਜਨਾਥ   

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੱਛਮ ਬੰਗਾਲ ਦੇ ਰਾਜਪਾਲ ਕੇਸਰੀ ਨਾਥ ਤਿਵਾੜੀ ਨੂੰ ਰਾਜ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਨੂੰ ਕਿਹਾ ਹੈ।

Rajnath Singh

ਨਵੀਂ ਦਿੱਲੀ : ਅਧਿਕਾਰੀਆਂ ਵੱਲੋਂ ਦਿਤੀ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੱਛਮ ਬੰਗਾਲ ਦੇ ਰਾਜਪਾਲ ਕੇਸਰੀ ਨਾਥ ਤਿਵਾੜੀ ਨੂੰ ਰਾਜ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਨੂੰ ਕਿਹਾ ਹੈ। ਜ਼ਿਕਰਯੋਗ  ਹੈ ਕਿ ਸ਼ਾਰਦਾ ਪੋਂਜੀ ਘਪਲੇ ਮਾਮਲੇ ਵਿਚ ਕੋਲਕੱਤਾ ਪੁਲਿਸ ਕਮਿਸ਼ਨਰ ਤੋਂ ਪੁੱਛਗਿਛ ਕਰਨ ਪੁੱਜੇ ਸੀਬੀਆਈ ਦੇ ਇਕ ਦਲ ਨੂੰ ਦਰਵਾਜੇ 'ਤੇ ਹੀ ਰੋਕਣ ਅਤੇ ਉਸ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਰਾਜ ਵਿਚ ਸਥਿਤੀ ਗੰਭੀਰ ਬਣੀ ਹੋਈ ਹੈ।

ਮੁੱਖ ਮੰਤਰੀ ਮਮਤਾ ਬੈਨਰਜੀ ਵੀ ਇਸ ਮਾਮਲੇ ਨੂੰ ਲੈ ਕੇ ਧਰਨੇ 'ਤੇ ਬੈਠੇ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੰਤਰਾਲੇ ਨੇ ਪੱਛਮ ਬੰਗਾਲ ਵਿਚ ਸੀਬੀਆਈ ਦੇ ਆਧਿਕਾਰਿਕ ਅਤੇ ਅੰਦਰੂਨੀ ਕੈਂਪਸ ਵਿਚ ਕੇਂਦਰੀ ਬਲਾਂ ਨੂੰ ਤੈਨਾਤ ਕਰਨ ਦਾ ਫ਼ੈਸਲਾ ਲਿਆ ਹੈ । ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਇਸ ਮਾਮਲੇ 'ਤੇ ਨਜ਼ਰ ਰੱਖ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੂੰ ਜਾਣਕਾਰੀ ਮਿਲੀ ਸੀ

ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਧੀਨ ਸ਼ਾਰਦਾ ਘੁਟਾਲੇ ਦੀ ਜਾਂਚ ਕਰ ਰਹੇ ਸੀਬੀਆਈ ਅਧਿਕਾਰੀ ਕੋਲਕੱਤਾ ਵਿਚ ਨਿਜੀ ਸੁਰੱਖਿਆ ਨੂੰ ਲੈ ਕੇ ਖ਼ਤਰਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜਨਾਥ ਸਿੰਘ ਨੇ ਰਾਜਪਾਲ ਨੂੰ ਸੀਬੀਆਈ ਅਧਿਕਾਰੀਆਂ ਨੂੰ ਹਿਰਾਸਤ ਵਿਚ ਲਏ ਜਾਣ, ਧਮਕਾਉਣ ਅਤੇ ਉਨ੍ਹਾਂ ਦੀ ਕਾਰਵਾਈ ਨੂੰ ਰੋਕੇ ਜਾਨ ਨੂੰ ਮੰਦਭਾਗਾ ਅਤੇ ਪਹਿਲਾਂ ਦੇ ਹਾਲਤ ਨਾਲ ਜੁੜੇ ਤੱਥਾਂ ਤੋਂ ਜਾਣੂ ਹੋਣ ਲਈ ਕਿਹਾ ਹੈ।

ਅਧਿਕਾਰੀਆਂ ਮੁਤਾਬਕ ਤਿਵਾੜੀ  ਨੇ ਰਾਜਨਾਥ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਤਲਬ ਕੀਤਾ ਹੈ ਅਤੇ ਹਾਲਤ ਦੇ ਨਿਪਟਾਰੇ ਲਈ ਉਨ੍ਹਾਂ ਨੂੰ ਤੁਰਤ ਕਦਮ ਚੁੱਕਣ ਦਾ ਨਿਰਦੇਸ਼ ਵੀ ਦਿਤਾ ਹੈ । ਉਨ੍ਹਾਂ ਨੇ ਕਿਹਾ ਕਿ ਸੀਬੀਆਈ ਸੰਯੁਕਤ ਨਿਰਦੇਸ਼ਕ ਦੇ ਘਰ ਨੂੰ ਕੋਲਕੱਤਾ ਪੁਲਿਸ ਵੱਲੋਂ ਘੇਰੇ ਜਾਣ ਦੀਆਂ ਵੀ ਖਬਰਾਂ ਹਨ ।