ਪ੍ਰਿਯੰਕਾ ਗਾਂਧੀ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ,ਹਾਦਸੇ ਦੌਰਾਨ ਵਾਲ-ਵਾਲ ਬਚੀ ਪ੍ਰਿਯੰਕਾ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਫ਼ਲੇ ਦੀਆਂ ਕਈ ਗੱਡੀਆਂ ਆਪਸ ਵਿਚ ਟਕਰਾਈਆਂ

Priyanka Gandhi

ਨਵੀਂ ਦਿੱਲੀ: ਕਾਂਗਰਸ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੇ ਇੰਚਾਰਜ ਪ੍ਰਿਅੰਕਾ ਗਾਂਧੀ, ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਰਾਮਪੁਰ ਪਹੁੰਚੇ ਪਰ ਦਿੱਲੀ ਤੋਂ ਰਾਮਪੁਰ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਦਾ ਕਾਫਲਾ ਹਾਦਸੇ ਦਾ ਸ਼ਿਕਾਰ ਹੋ ਗਿਆ।

ਜਾਣਕਾਰੀ ਅਨੁਸਾਰ ਰਾਮਪੁਰ ਜਾਂਦੇ ਸਮੇਂ ਪ੍ਰਿਅੰਕਾ ਦੇ ਕਾਫਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਹਾਲਾਂਕਿ, ਇਹ ਸ਼ੁਕਰ ਵਾਲੀ ਗੱਲ ਹੈ ਕਿ ਕਿਸੇ ਨੂੰ ਕੋਈ ਚੋਟ ਨਹੀਂ ਲੱਗੀ ਅਤੇ ਹਰ ਕੋਈ ਸੁਰੱਖਿਅਤ ਹੈ।

 

ਦੱਸ ਦੇਈਏ ਕਿ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ  ਵੀਰਵਾਰ ਸਵੇਰੇ ਰਾਮਪੁਰ ਤੋਂ ਦਿੱਲੀ ਲਈ ਰਵਾਨਾ ਹੋਏ ਸਨ। ਉਨ੍ਹਾਂ ਨਾਲ ਦਿੱਲੀ ਅਤੇ ਯੂ ਪੀ ਕਾਂਗਰਸ ਦੇ ਨੇਤਾ ਵੀ ਮੌਜੂਦ ਸਨ।