ਗਾਜ਼ੀਪੁਰ ਬਾਰਡਰ 'ਤੇ ਪਹੁੰਚੇ ਹਰਸਿਮਰਤ ਕੌਰ ਬਾਦਲ ਸਮੇਤ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵਿਰੋਧੀ ਨੇਤਾਵਾਂ ’ਚ ਟੀਐਮਸੀ, ਐਨਸੀਪੀ, ਡੀਐਮਕੇ ਦੇ ਸੰਸਦ ਵੀ ਸ਼ਾਮਲ ਹਨ।

Harsimrat Badal

ਨਵੀਂ ਦਿੱਲੀ-  ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਹੱਦਾਂ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਕਿਸਾਨ ਕਾਨੂੰਨ ਵਾਪਸ ਲੈਣ ਦੀ ਆਪਣੀ ਮੰਗ 'ਤੇ ਅੜੇ ਹੋਏ ਹਨ। ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ  ਸੰਸਦ 'ਚ ਵੀ ਹੰਗਾਮਾ ਸ਼ੁਰੂ ਹੋ ਗਿਆ ਹੈ।  ਕਿਸਾਨਾਂ ਦੇ ਮੁੱਦੇ 'ਤੇ ਸੰਸਦ 'ਚ ਵਿਰੋਧੀ ਧਿਰਾਂ ਸਰਕਾਰ ਨੂੰ ਲਗਾਤਾਰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਸ ਵਿਚਕਾਰ  ਹਰਸਿਮਰਤ ਕੌਰ ਬਾਦਲ ਸਮੇਤ ਵਿਰੋਧੀ ਧਿਰਾਂ ਦੇ ਸਾਂਸਦ ਮੈਂਬਰ  ਗਾਜ਼ੀਪੁਰ ਬਾਰਡਰ 'ਤੇ ਪਹੁੰਚ ਗਏ ਹਨ। ਵਿਰੋਧੀ ਧਿਰ ਦੇ ਨੇਤਾਵਾਂ ਨੂੰ ਦਿੱਲੀ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਰੋਧੀ ਨੇਤਾਵਾਂ 'ਚ ਟੀਐਮਸੀ, ਐਨਸੀਪੀ, ਡੀਐਮਕੇ ਦੇ ਸੰਸਦ ਮੈਂਬਰ ਵੀ ਸ਼ਾਮਲ ਹਨ। 

ਦਿੱਲੀ ਪੁਲਿਸ ਨੇ ਹਰਸਿਮਰਤ ਕੌਰ ਬਾਦਲ ਅਤੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਅੱਗੇ ਨਹੀਂ ਜਾਣ ਦਿੱਤਾ। 13 ਪੱਧਰ ਦੀ ਬੈਰੀਕੇਡਿੰਗ ਦੇਖ ਹਰਸਿਮਰਤ ਕੌਰ ਬਾਦਲ ਭੜਕ ਗਈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਬਹੁਤ ਭਾਰੀ ਬੈਰੀਕੈਡਿੰਗ ਕੀਤੀ ਗਈ ਅਤੇ ਓਹਨਾ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਬੈਰੀਕੈਡਿੰਗ ਕਰਕੇ ਐਮਰਜੰਸੀ ਸੇਵਾਵਾਂ ਵੀ ਅੱਗੇ ਨਹੀਂ ਜਾ ਸਕਦੀਆਂ।

ਇਹਨਾਂ ਸੰਸਦ ਮੈਂਬਰ ਨੇ ਅੱਜ ਕਿਸਾਨ ਨੇਤਾ ਰਾਕੇਸ਼ ਟਿਕੈਟ ਨਾਲ ਵੀ ਗੱਲ ਬਾਤ ਕਰਨੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਕਿਸਾਨਾਂ ਦਾ ਮਸਲਾ ਪਾਰਲੀਮੇਂਟ 'ਚ ਰੱਖਣ ਜਾ ਰਹੇ ਹਨ। 

ਗਾਜੀਪੁਰ ਬਾਰਡਰ ਤੇ ਜਦੋਂ ਕਿੱਲਾਂ ਨੂੰ ਹਟਾਇਆ ਗਿਆ ਤਾਂ ਅਧਿਕਾਰੀਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਖ਼ਰਾਬ ਹੋ ਗਈਆਂ ਸਨ ਤਾਂ ਇਸ ਨੂੰ ਹਟਾਇਆ ਜਾ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਹੱਦ ‘ਤੇ ਮੌਜੂਦ ਹਨ, ਪਰ ਉਨ੍ਹਾਂ ਨੂੰ ਕਿਸਾਨਾਂ ਨਾਲ ਮਿਲਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ।

ਕਿਸਾਨਾ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ ਉਹ ਖੇਤੀਬਾੜੀ ਮੰਤਰੀ ਜਾਂ ਕਿਸੇ ਹੋਰ ਮੰਤਰੀ ਨਾਲ ਗੱਲ ਨਹੀਂ ਕਰਨਗੇ। ਹੁਣ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਗੱਲਬਾਤ ਲਈ ਅੱਗੇ ਆਉਣਾ ਹੋਵੇਗਾ। ਦੱਸ ਦਈਏ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ।