ਟਰੈਕਟਰ ਰੈਲੀ 'ਚ ਜਾਨ ਗਵਾਉਣ ਵਾਲੇ ਨਵਰੀਤ ਦੇ ਘਰ ਪਹੁੰਚੀ ਪ੍ਰਿਯੰਕਾ ਗਾਂਧੀ
ਪ੍ਰਿਯੰਕਾ ਗਾਂਧੀ ਦੇ ਇਸ ਕਾਫਲੇ 'ਚ ਸਮਰਥਕਾਂ ਦਾ ਹਜੂਮ ਵੀ ਹੈ। NH-24 ਰਾਹੀਂ ਪ੍ਰਿਯੰਕਾ ਗਾਂਧੀ ਰਾਮਪੁਰ ਜਾ ਰਹੀ ਸੀ।
ਨਵੀਂ ਦਿੱਲੀ- ਦਿੱਲੀ ਵਿਖੇ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਨਵਰੀਤ ਸਿੰਘ ਦੀ ਨਮਿਤ ਅੰਤਿਮ ਅਰਦਾਸ ਮੌਕੇ ਰਾਮਪੁਰ ਵਿਖੇ ਕਾਂਗਰਸ ਲੀਡਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਵਿਸ਼ੇਸ਼ ਤੌਰ 'ਤੇ ਪੁੱਜੀ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਅੱਜ ਨਵਰੀਤ ਸਿੰਘ ਦੀ ਅੰਤਿਮ ਅਰਦਾਸ ਹੈ।
ਪ੍ਰਿਯੰਕਾ ਦੇ ਕਾਫਲੇ 'ਚ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਜੇ ਕੁਮਾਰ ਲੱਲੂ ਸਿੰਘ ਵੀ ਮੌਜੂਦ ਹਨ। ਪ੍ਰਿਯੰਕਾ ਗਾਂਧੀ ਦੇ ਇਸ ਕਾਫਲੇ 'ਚ ਸਮਰਥਕਾਂ ਦਾ ਹਜੂਮ ਵੀ ਹੈ। NH-24 ਰਾਹੀਂ ਪ੍ਰਿਯੰਕਾ ਗਾਂਧੀ ਰਾਮਪੁਰ ਜਾ ਰਹੀ ਸੀ। ਇਸ ਤੋਂ ਪਹਿਲਾ ਉਨ੍ਹਾਂ ਨੇ ਗੁਰਬਾਣੀ ਦੀ ਤੁਕ ਵਿਚ ਟਵੀਟ ਵੀ ਕੀਤਾ ਸੀ, ਜੋ ਹਿੰਦੀ 'ਚ ਸੀ।
ਦੱਸਣਯੋਗ ਹੈ ਕਿ ਦਿੱਲੀ ਤੋਂ ਰਾਮਪੁਰ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਦਾ ਕਾਫਲਾ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਅਨੁਸਾਰ ਰਾਮਪੁਰ ਜਾਂਦੇ ਸਮੇਂ ਪ੍ਰਿਅੰਕਾ ਦੇ ਕਾਫਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਹਾਲਾਂਕਿ, ਇਹ ਚੰਗੀ ਗੱਲ ਹੈ ਕਿ ਕਿਸੇ ਨੂੰ ਕੋਈ ਚੋਟ ਨਹੀਂ ਲੱਗੀ ਅਤੇ ਹਰ ਕੋਈ ਸੁਰੱਖਿਅਤ ਹੈ।
ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਪ੍ਰਿਯੰਕਾ ਗਾਂਧੀ ਟ੍ਰੈਕਟਰ ਰੈਲੀ 'ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਰਾਮਪੁਰ ਜਾ ਰਹੀ ਸੀ।
Priyanka Gandhi
ਜ਼ਿਕਰਯੋਗ ਹੈ ਕਿ ਬੀਤੀ ਦਿਨੀ ਨਵਰੀਤ ਸਿੰਘ ਦੀ ਮੌਤ ਦਿੱਲੀ 'ਚ ਟ੍ਰੈਕਟਰ ਰੈਲੀ ਦੌਰਾਨ ਹੋਈ ਸੀ ਪਰ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਇਸ ਦੀ ਮੌਤ ਪੁਲਿਸ ਦੀ ਗੋਲੀ ਲੱਗਣ ਨਾਲ ਹੋਈ ਹੈ। ਨਵਰੀਤ ਦਾ ਟ੍ਰੈਕਟਰ ਦਿੱਲੀ ਪੁਲਿਸ ਦੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ ਸੀ। ਟ੍ਰੈਕਟਰ ਹਾਦਸੇ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ ਸੀ