ਉਰਮਿਲਾ ਨੇ ਕੀਤੀ ਵੀਡੀਓ ਸ਼ੇਅਰ, ‘ਅੰਗਰੇਜ਼ਾਂ ਨਾਲ ਲੜੇ ਤਾਂ ਦੇਸ਼ ਭਗਤ, ਹੱਕ ਮੰਗਿਆ ਤਾਂ ਖ਼ਾਲਿਸਤਾਨੀ…’
ਉਨ੍ਹਾਂ ਇੱਕ ਵਿਅਕਤੀ ਦਾ ਵੀਡੀਓ ਟਵੀਟ ਕੀਤਾ ਹੈ।
ਨਵੀਂ ਦਿੱਲੀ: ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨ ਅੰਦੋਲਨ ਨੂੰ ਹੁਣ 70 ਦਿਨ ਮੁਕੰਮਲ ਹੋ ਚੁੱਕੇ ਹਨ ਤੇ ਅੱਜ 71ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਾਲੇ ਵੀ ਡਟੇ ਹੋਏ ਹਨ। ਹਾਲ ਹੀ ਵਿਚ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੋਪ ਸਟਾਰ ਰਿਹਾਨਾ ਤੇ ਗਰੇਟਾ ਤੋਂ ਇਲਾਵਾ ਹੋਰ ਵਿਦੇਸ਼ੀ ਹਸਤੀਆਂ ਨੇ ਬੀਤੇ ਦਿਨੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ।ਇਸ ਵਿਚਕਾਰ ਅੱਜ ਬਾਲੀਵੁੱਡ ਅਦਾਕਾਰ ਤੋਂ ਬਾਅਦ ਉਰਮਿਲਾ ਮਾਤੋਂਡਕਰ ਨੇ ਵੀ ਇਸ ਮੁੱਦੇ ਉੱਤੇ ਪ੍ਰਤੀਕਰਮ ਪ੍ਰਗਟਾਇਆ ਹੈ। ਉਨ੍ਹਾਂ ਇੱਕ ਵਿਅਕਤੀ ਦਾ ਵੀਡੀਓ ਟਵੀਟ ਕੀਤਾ ਹੈ।
ਉਰਮਿਲਾ ਮਾਤੋਂਡਕਰ ਦਾ ਟਵੀਟ
ਉਰਮਿਲਾ ਮਾਤੋਂਡਕਰ ਵੱਲੋਂ ਸ਼ੇਅਰ ਕੀਤੇ ਵੀਡੀਓ 'ਚ ਵਿਅਕਤੀ ਆਖ ਰਿਹਾ ਹੈ, ਆਪਣਿਆਂ ਲਈ ਲੜੀਏ, ਤਾਂ ਜੋਧੇ, ਅੰਗਰੇਜ਼ਾਂ ਨਾਲ ਲੜੀਏ ਤਾਂ ਦੇਸ਼ ਭਗਤ, ਕੋਰੋਨਾ 'ਚ ਲੰਗਰ ਵੰਡਿਆ, ਸਭ ਸਹੂਲਤਾਂ ਦਿੱਤੀਆਂ ਤਾਂ ਦੇਸ਼ ਪ੍ਰੇਮੀ ਪਰ ਹੁਣ ਆਪਣਾ ਹੱਕ ਮੰਗਣ ਲਈ ਆਏ ਤਾਂ ‘ਖ਼ਾਲਿਸਤਾਨੀ ਤੇ ਅੱਤਵਾਦੀ’-ਇਹ ਕਿੱਥੋਂ ਦਾ ਕਾਨੂੰਨ ਹੈ।’
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੰਗਨਾ ਰਣੌਤ, ਅਕਸ਼ੇ ਕੁਮਾਰ, ਅਜੇ ਦੇਵਗਨ, ਏਕਤਾ ਕਪੂਰ, ਵਿਰਾਟ ਕੋਹਲੀ ਤੇ ਸਚਿਨ ਤੇਂਦੁਲਕਰ ਸਮੇਤ ਕਈ ਹਸਤੀਆਂ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਰੁਖ਼ ਦਾ ਸਮਰਥਨ ਕੀਤਾ ਹੈ।