
ਪੀਐਮ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਪੁਣੇ: ਮਹਾਰਾਸ਼ਟਰ 'ਚ ਪੁਣੇ ਦੇ ਯਰਵਦਾ ਸ਼ਾਸਤਰੀ ਨਗਰ ਇਲਾਕੇ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗ ਗਈ। ਪੁਣੇ ਫਾਇਰ ਬ੍ਰਿਗੇਡ ਨੇ ਦੱਸਿਆ ਕਿ ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ ਜਿਹਨਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਸਨ।
PHOTO
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਸੰਭਵ ਹੈ ਕਿ ਢੇਰ ਹੇਠਾਂ ਕੁਝ ਮਜ਼ਦੂਰ ਫਸੇ ਹੋਣ। ਰਾਤ ਨੂੰ ਹੀ ਢੇਰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
PHOTO
ਪੁਣੇ ਪੁਲਿਸ ਦੇ ਡੀਸੀਪੀ ਰੋਹੀਦਾਸ ਪਵਾਰ ਨੇ ਦੱਸਿਆ ਕਿ ਇੱਥੇ ਇੱਕ ਮਾਲ ਬਣਾਇਆ ਜਾ ਰਿਹਾ ਸੀ ਜਦੋਂ ਇੱਕ ਭਾਰੀ ਸਟੀਲ ਦਾ ਢਾਂਚਾ ਢਹਿ ਗਿਆ। ਸਾਰੇ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਹਨ। ਡਿੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
PHOTO
ਪੀਐਮ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।
Pained by the mishap at an under-construction building in Pune. Condolences to the bereaved families. I hope that all those injured in this mishap recover at the earliest: PM @narendramodi
— PMO India (@PMOIndia) February 4, 2022