ਸੁਪਰੀਮ ਕੋਰਟ ਲਈ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸਾਂਝੀ ਕੀਤੀ ਜਾਣਕਾਰੀ

Representational Image


ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਹਾਈ ਕੋਰਟ ਦੇ ਤਿੰਨ ਚੀਫ਼ ਜਸਟਿਸਾਂ ਅਤੇ ਹਾਈ ਕੋਰਟ ਦੇ ਦੋ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਸੁਪਰੀਮ ਕੋਰਟ ਕੌਲਿਜੀਅਮ ਨੇ ਪਿਛਲੇ ਸਾਲ 13 ਦਸੰਬਰ ਨੂੰ ਇਨ੍ਹਾਂ ਜੱਜਾਂ ਦੇ ਨਾਂ ਕੇਂਦਰ ਸਰਕਾਰ ਨੂੰ ਮਨਜ਼ੂਰੀ ਲਈ ਭੇਜੇ ਸਨ।

ਇਹ ਵੀ ਪੜ੍ਹੋ: ਰਾਜਪਾਲ ਨੇ ਪੰਜਾਬ ਰਾਜ ਭਵਨ ਵਿਖੇ NSS ਅਤੇ NCC ਕੈਡਿਟਾਂ ਦੀ ਪਿੱਠ ਥਾਪੜੀ 

ਇਨ੍ਹਾਂ ਨੂੰ ਕੀਤਾ ਗਿਆ ਨਿਯੁਕਤ :
ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਪੰਕਜ ਮਿਥਲ
ਪਟਨਾ ਹਾਈ ਕੋਰਟ ਦੇ ਚੀਫ ਜਸਟਿਸ ਸੰਜੇ ਕਰੋਲ
ਮਨੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਪੀ.ਵੀ. ਸੰਜੇ ਕੁਮਾਰ
ਪਟਨਾ ਹਾਈ ਕੋਰਟ ਦੇ ਜਸਟਿਸ ਅਹਿਸਾਨੁਦੀਨ ਅਮਾਨੁੱਲਾ
ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ

ਇਹ ਵੀ ਪੜ੍ਹੋ: ਆਟੋ 'ਚ ਔਰਤ ਨਾਲ ਛੇੜਛਾੜ ਕਰਨ ਵਾਲੇ ਨੂੰ 2 ਸਾਲ ਦੀ ਕੈਦ 

ਇਨ੍ਹਾਂ ਪੰਜ ਜੱਜਾਂ ਦੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕਣ ਤੋਂ ਬਾਅਦ, ਸੁਪਰੀਮ ਕੋਰਟ ਵਿੱਚ ਜੱਜਾਂ ਦੀ ਕੁੱਲ ਗਿਣਤੀ 32 ਹੋ ਜਾਵੇਗੀ। ਸੁਪਰੀਮ ਕੋਰਟ ਵਿੱਚ ਚੀਫ਼ ਜਸਟਿਸ ਸਮੇਤ ਕੁੱਲ 34 ਜੱਜ ਹੋ ਸਕਦੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 27 ਸੀ। 31 ਜਨਵਰੀ ਨੂੰ ਸੁਪਰੀਮ ਕੋਰਟ ਕੌਲਿਜੀਅਮ ਨੇ ਸਰਕਾਰ ਨੂੰ ਮਨਜ਼ੂਰੀ ਲਈ ਦੋ ਹੋਰ ਨਾਂ ਭੇਜੇ, ਜਿਨ੍ਹਾਂ ਵਿੱਚ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਰਾਜੇਸ਼ ਬਿੰਦਲ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਅਰਵਿੰਦ ਕੁਮਾਰ ਦੇ ਨਾਂ ਸ਼ਾਮਲ ਹਨ।