ਜੰਮੂ-ਕਸ਼ਮੀਰ 'ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਵਾਉਣ ਦੀ ਵਕਾਲਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੀਆਂ ਸਿਆਸੀ ਪਾਰਟੀਆਂ ਵਲੋਂ ਲੋਕ ਸਭਾ ਚੋਣਾਂ ਦੇ ਨਾਲ-ਨਾਲ ਸੂਬਾ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਵਕਾਲਤ...

Election Commission of India

ਸ੍ਰੀਨਗਰ : ਜੰਮੂ-ਕਸ਼ਮੀਰ ਦੀਆਂ ਸਿਆਸੀ ਪਾਰਟੀਆਂ ਵਲੋਂ ਲੋਕ ਸਭਾ ਚੋਣਾਂ ਦੇ ਨਾਲ-ਨਾਲ ਸੂਬਾ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਵਕਾਲਤ ਕੀਤੀ ਜਾ ਰਹੀ ਹੈ। ਦੂਜੇ ਪਾਸੇ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਜੰਮੂ ਕਸ਼ਮੀਰ ਵਿਚ ਰਾਜ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਇਕੱਠੀਆਂ ਕਰਵਾਉਣ ਸੰਭਾਵਨਾ ਦੀ ਸਮੀਖਿਆ ਕਰਨ ਲਈ ਰਾਜ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ।

ਅਧਿਕਾਰੀਆਂ ਅਨੁਸਾਰ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੀ ਅਗਵਾਈ ਵਾਲੇ ਚੋਣ ਕਮਿਸ਼ਨ ਦਲ ਨੇ ਸ੍ਰੀਨਗਰ ਪਹੁੰਚਣ ਦੇ ਤੁਰਤ ਬਾਅਦ ਰਾਜਨੀਤਿਕ ਪਾਰਟੀਆਂ ਨਾਲ ਚਰਚਾ ਦਾ ਦੌਰ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਇਹ ਪਾਰਟੀ ਰਾਜ ਸਰਕਾਰ ਦੇ ਅਧਿਕਾਰੀਆਂ ਤੋਂ ਪੁਲਿਸ ਕਮਿਸ਼ਨਰਾਂ ਨੂੰ ਮਿਲੇਗਾ ਅਤੇ ਰਾਜ ਵਿਚ ਸੁਰਖਿਆ ਸਥਿਤੀ ਬਾਰੇ ਜਾਣਕਾਰੇ ਲਏਗਾ।

ਅਧਿਕਾਰੀਆਂ ਮੁਤਾਬਕ ਇਹ ਟੀਮ ਬਾਅਦ ਵਿਚ ਜੰਮੂ ਲਈ ਰਵਾਨਾ ਹੋਵੇਗੀ ਅਤੇ ਮੰਗਲਵਾਰ ਨੂੰ ਉਥੇ ਵੀ ਇਸ ਤਰ੍ਹਾਂ ਦੀ ਬੈਠਕ ਕਰੇਗੀ। ਰਾਜ ਵਿਚ 20 ਦਸੰਬਰ, 2018 ਤੋਂ ਰਾਸ਼ਟਰਪਤੀ ਰਾਜ ਲਾਗੂ ਹੋਇਆ ਸੀ।