ਪੀਐਮ ਦੀ ਰਿਹਾਇਸ਼ 'ਤੇ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੀ ਬੈਠਕ, ਕਈ ਮੰਤਰੀਆਂ ਸਮੇਤ ਐਨਐਸਏ ਰਹੇ ਮੌਜੂਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬੈਠਕ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਗ ਲਿਆ।

National Security Council meeting

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਾਕਿਸਤਾਨ ਨਾਲ ਚੱਲ ਰਹੇ ਤਨਾਅ ਵਿਚ 3 ਮਾਰਚ ਨੂੰ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਦੀ ਅਗਵਾਈ ਕੀਤੀ। ਸੂਤਰਾਂ ਅਨੁਸਾਰ ਬੈਠਕ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਗ ਲਿਆ। 

ਕੇਂਦਰੀ ਮੰਤਰੀਆਂ ਦੇ ਨਾਲ ਹੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਸਕੱਤਰ ਵਿਜੈ ਗੋਖਲੇ ਨੇ ਵੀ ਸ਼ਿਰਕਤ ਕੀਤੀ। ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਰਾਸ਼ਟਰੀ ਸੁਰੱਖਿਆ ਦੇ ਮੁੱਦਿਆਂ ਤੇ ਸਲਾਹ ਦਿੰਦੇ ਹਨ। ਅਟੱਲ ਬਿਹਾਰੀ ਵਾਜਪਾਈ ਸਰਕਾਰ ਨੇ 1998 ਵਿਚ ਇਸ ਅਹੁਦੇ ਦਾ ਗਠਨ ਕੀਤਾ ਸੀ। ਉਹਨਾਂ ਨੇ ਬ੍ਰਜੇਸ਼ ਮਿਸ਼ਰਾ ਨੂੰ ਪਹਿਲਾ ਐਨਐਸਏ ਬਣਾਇਆ ਸੀ।

ਐਨਐਸਸੀ ਲਗਾਤਾਰ ਬੈਠਕ ਕਰਦੀ ਹੈ ਪਰ ਤਾਜ਼ਾ ਬੈਠਕ ਮੌਜੂਦਾ ਸੁਰੱਖਿਆ ਸਥਿਤੀ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਬੈਠਕ ਭਾਰਤ-ਪਾਕਿ ਵਿਚਕਾਰ ਸਰਹੱਦ ਤੇ ਜਾਰੀ ਤਨਾਅ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਇਸ ਬੈਠਕ ਵਿਚ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਦੀ ਦੀ ਮੌਤ ਦੀ ਖ਼ਬਰ ਅਤੇ ਭਾਰਤੀ ਹਵਾਈ ਫੌਜ ਵੱਲੋਂ 26 ਫਰਵਰੀ ਨੂੰ  ਪਾਕਿਸਤਾਨ ਦੇ ਬਾਲਾਕੋਟ ਵਿਚ ਅਤਿਵਾਦੀ ਕੈਂਪਾਂ ਤੇ ਕੀਤੀ ਗਈ ਏਅਰ ਸਟ੍ਰਾਈਕ ਪਰ ਵੀ ਕੋਈ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।