ਕੋਰੋਨਾ ਵਾਇਰਸ ਵਿਰੁੱਧ ਲੜਾਈ 'ਚ ਉਤਰੇ 'ਵਿਸ਼ਵ ਬੈਂਕ' ਨੇ ਕੀਤਾ ਵੱਡਾ ਐਲਾਨ
ਕੋਰੋਨਾ ਵਾਇਰਸ ਦੇ ਵਿਰੁੱਧ ਲੜਾਈ ਵਿਚ ਹੁਣ ਵਿਸ਼ਵ ਬੈਂਕ ਵੀ ਸਾਹਮਣੇ ਆਇਆ ਹੈ।
ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਵਿਰੁੱਧ ਲੜਾਈ ਵਿਚ ਹੁਣ ਵਿਸ਼ਵ ਬੈਂਕ ਵੀ ਸਾਹਮਣੇ ਆਇਆ ਹੈ। ਇਸ ਨੇ ਲੋੜਵੰਦ ਦੇਸ਼ਾਂ ਲਈ 12 ਬਿਲੀਅਨ ਡਾਲਰ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ। ਵਿਸ਼ਵ ਬੈਂਕ ਦੇ ਪ੍ਰਧਾਨ ਡੇਵਿਡ ਮਾਲਪਾਸ ਨੇ ਕਿਹਾ ਇਸਦਾ ਟੀਚਾ ਤੇਜ਼ ਅਤੇ ਪ੍ਰਭਾਵੀ ਕਾਰਵਾਈ ਮੁਹੱਈਆ ਕਰਵਾਉਣਾ ਹੈ ਤਾਂ ਜੋ ਦੇਸ਼ਾਂ ਦੀਆਂ ਜ਼ਰੂਰਤਾਂ ਪੂਰੀਆਂ ਹੋ ਸਕਣ।
ਉਨ੍ਹਾਂ ਕਿਹਾ ਕਿ ਗਰੀਬ ਦੇਸ਼ਾਂ ਉੱਤੇ ਕੋਰੋਨਾ ਦੇ ਕਾਰਨ ਪੈਣ ਵਾਲੇ ਬੋਝ ਨੂੰ ਸਮਝਣਾ ਮਹੱਤਵਪੂਰਨ ਹੈ ਜਿਨ੍ਹਾਂ ਕੋਲ ਕੋਵਿਡ -19 ਵਿਸ਼ਾਣੂ ਨਾਲ ਨਜਿੱਠਣ ਲਈ ਲੋੜੀਂਦੇ ਉਪਕਰਣ ਨਹੀਂ ਹਨ। ਫੰਡ ਦਾ ਕੁਝ ਹਿੱਸਾ ਗਰੀਬ ਦੇਸ਼ਾਂ ਨੂੰ ਦਿੱਤਾ ਜਾਵੇਗਾ। ਉਥੇ ਫੰਡ ਦੀ ਵਰਤੋਂ ਡਾਕਟਰੀ ਉਪਕਰਣਾਂ ਜਾਂ ਸਿਹਤ ਸੇਵਾਵਾਂ ਲਈ ਕੀਤੀ ਜਾਵੇਗੀ। ਬੈਂਕ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋੜਵੰਦ ਦੇਸ਼ਾਂ ਨੂੰ ਨੀਤੀਗਤ ਸੁਝਾਅ ਵੀ ਦਿੱਤੇ ਜਾਣਗੇ।
ਜਦੋਂ ਦਸੰਬਰ ਦੇ ਅਖੀਰ ਵਿਚ ਚੀਨ ਦੇ ਵੁਹਾਨ ਸ਼ਹਿਰ ਵਿਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ, ਤਾਂ ਲੋਕਾਂ ਨੂੰ ਪਤਾ ਨਹੀਂ ਸੀ ਕਿ ਇਹ ਇੰਨਾ ਮਾਰੂ ਹੋ ਸਕਦਾ ਹੈ ਹੁਣ ਤੱਕ 70 ਦੇਸ਼ ਇਸਦੀ ਚਪੇਟ ਵਿੱਚ ਆ ਚੁੱਕੇ ਹਨ। ਦੁਨੀਆ ਭਰ ਵਿੱਚ 3,000 ਤੋਂ ਵੱਧ ਲੋਕ ਮਰ ਚੁੱਕੇ ਹਨ ਅਤੇ 90 ਹਜ਼ਾਰ ਤੋਂ ਵੱਧ ਸੰਕਰਮਿਤ ਹਨ।
ਦੂਜੇ ਪਾਸੇ, ਵਿਸ਼ਵ ਬੈਂਕ ਦੇ ਮੁਖੀ ਨੇ ਕਿਹਾ ਕਿ 12 ਬਿਲੀਅਨ ਡਾਲਰ ਦੇ ਪੈਕੇਜ ਵਿਚੋਂ 8 ਬਿਲੀਅਨ ਡਾਲਰ ਉਨ੍ਹਾਂ ਦੇਸ਼ਾਂ ਨੂੰ ਭੇਜੇ ਜਾਣਗੇ ਜਿਨ੍ਹਾਂ ਨੇ ਮਦਦ ਦੀ ਅਪੀਲ ਕੀਤੀ ਸੀ। ਵਿਸ਼ਵ ਬੈਂਕ ਤੋਂ ਦੁਨੀਆ ਭਰ ਦੇ ਕਈ ਦੇਸ਼ਾਂ ਨੇ ਮਦਦ ਲਈ ਪਹੁੰਚ ਕੀਤੀ ਹੈ ਪਰ ਅਜੇ ਤੱਕ ਇਹ ਜਾਣਕਾਰੀ ਉਪਲਬਧ ਨਹੀਂ ਹੈ ਪਹਿਲੀ ਸਹਾਇਤਾ ਕਿਸ ਨੂੰ ਮਿਲੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।