ਮਹਾਰਾਸ਼ਟਰ ਵਿੱਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ਡਿਊਲ ਮੁਤਾਬਕ ਹੀ ਹੋਣਗੀਆਂ- ਵਰਸ਼ਾ ਗਾਇਕਵਾੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

- ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਮੁੱਢਲੀ ਸਿਹਤ ਦੀ ਜ਼ਿੰਮੇਵਾਰੀ ਸਾਡੀ ਸਰਕਾਰ ਦੀ ਪਹਿਲ ਹੈ ।

Varsha Gaikwad

ਮੁੰਬਈ : ਮਹਾਂਰਾਸ਼ਟਰ ਵਿੱਚ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦਿੱਤੇ ਗਏ ਸ਼ਡਿਊਲ ਮੁਤਾਬਕ ਹੀ ਹੋਣਗੀਆਂ, ਇਸ ਬਾਰੇ ਜਾਣਕਾਰੀ ਦਿੰਦਿਆਂ ਮਹਾਰਾਸ਼ਟਰ ਦੀ ਸਿੱਖਿਆ ਮੰਤਰੀ ਵਰਸ਼ਾ ਗਾਇਕਵਾੜ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਮੁੱਢਲੀ ਸਿਹਤ ਦੀ ਜ਼ਿੰਮੇਵਾਰੀ ਸਾਡੀ ਸਰਕਾਰ ਦੀ ਪਹਿਲ ਹੈ ।

ਮਹਾਰਾਸ਼ਟਰ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਹੈ, ਜਿਸ ਵਿੱਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ 29 ਅਪਰੈਲ ਤੋਂ 20 ਮਈ ਤੱਕ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 30 ਅਪ੍ਰੈਲ ਤੋਂ 21 ਮਈ ਤੱਕ ਹੋਣਗੀਆਂ ।