ਗਾਜ਼ੀਪੁਰ ਪਹੁੰਚੀ ਉੱਤਰਾਖੰਡ ਦੀ ਲੜਕੀ ਨੇ ਕਿਹਾ, ਕਿਸਾਨੀ ਸੰਘਰਸ਼ ਸਰਵ ਸਾਂਝੀਵਾਲਤਾ ਦਾ ਪ੍ਰਤੀਕ ਹੈ
ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਇਕ ਭੀੜ ਦਾ ਰੂਪ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Farmer protest
ਨਵੀਂ ਦਿੱਲੀ, ਸੈਸ਼ਵ ਨਾਗਰਾ : ਗਾਜ਼ੀਪੁਰ ਬਾਰਡਰ ‘ਤੇ ਪਹੁੰਚੀ ਉਤਰਾਖੰਡ ਦੀ ਲੜਕੀ ਨੇ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਕਿਹਾ ਕਿ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਿਹਾ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਹੈ ਸਗੋਂ ਪੂਰੀ ਮਾਨਵਤਾ ਦਾ ਸੰਘਰਸ਼ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਇਕ ਭੀੜ ਦਾ ਰੂਪ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕੇਂਦਰ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੀ ਕਿਹਾ ਜਾ ਸਕਦਾ ਹੈ । ਉਨ੍ਦੇਹਾਂ ਕਿਹਾ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਚਾਲਾਂ ਦਾ ਜਵਾਬ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ।