ਕਲਕੱਤਾ ਕਿਸਾਨ ਰੈਲੀ ਵਿੱਚ ਗਰਜਿਆ ਰਜਿੰਦਰ ਸਿੰਘ,ਕਿਹਾ ਕਿਸਾਨੀ ਅੰਦੋਲਨ ਮੋਦੀ ਸਰਕਾਰ ਦਾ ਪਾਵੇਗਾ ਭੋਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿਸਾਨ ਆਗੂ ਨੇ ਕਿਹਾ ਕੇ ਦੇਸ਼ ਦੀ ਆਜਾਦੀ ਵਿੱਚ ਪੰਜਾਬ ਤੇ ਬੰਗਾਲ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।

Farmer Protest

ਕਲਕੱਤਾ: ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਘੋਲ ਨੂੰ ਤੇਜ ਕਰਨ ਲਈ ਤੇ ਮੋਦੀ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਾਜ ਓੁਘਾੜਨ ਲਈ ਪੱਛਮੀ ਬੰਗਾਲ ਦੇ ਲੇਖਕਾਂ,ਕਵੀਆਂ, ਕਿਸਾਨਾਂ,ਵਿਦਿਆਰਥੀ ਕਾਰਕੁੰਨਾਂ ਵੱਲੋ ਅੱਜ ਕਲਕੱਤਾ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਜਿਸ ਨੂੰ  ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਮੁੱਖ ਬੁਲਾਰੇ ਦੇ ਤੌਰ ਤੇ ਸੰਬੋਧਨ ਕੀਤਾ।