ਕੁਲਭੂਸ਼ਣ ਜਾਧਵ ਮਾਮਲੇ 'ਤੇ ਪਾਕਿਸਤਾਨ ਅਦਾਲਤ ਵਿਚ ਸੁਣਵਾਈ, ਭਾਰਤ ਨੂੰ 13 ਅਪ੍ਰੈਲ ਤੱਕ ਵਕੀਲ ਨਿਯੁਕਤ ਕਰਨ ਲਈ ਕਿਹਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹ ਨਿਰਦੇਸ਼ ਇਸ ਲਈ ਦਿੱਤੇ ਗਏ ਹਨ ਤਾਂ ਜੋ ਉਸ ਨੂੰ ਸੁਣਾਈ ਗਈ ਸਜ਼ਾ ਦੀ ਸਮੀਖਿਆ ਨਾਲ ਜੁੜੇ ਮਾਮਲੇ 'ਤੇ ਬਹਿਸ ਹੋ ਸਕੇ।

Kulbhushan Jadhav

ਇਸਲਾਮਾਬਾਦ -ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਣ ਜਾਧਵ ਦੀ ਨੁਮਾਇੰਦਗੀ ਲਈ ਵਕੀਲ ਨਿਯੁਕਤ ਕਰਨ ਦੀ ਅਪੀਲ ਕੀਤੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਵਿਰੁੱਧ ਅਪੀਲ ਕਰਨ ਲਈ ਵਕੀਲ ਨਿਯੁਕਤ ਕਰਨ ਲਈ ਭਾਰਤ ਨੂੰ ਇਕ ਹੋਰ ਮੌਕਾ ਦੇਵੇ।

ਅਦਾਲਤ ਨੇ ਵਕੀਲ ਨਿਯੁਕਤ ਕਰਨ ਲਈ 13 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ। ਇਹ ਨਿਰਦੇਸ਼ ਇਸ ਲਈ ਦਿੱਤੇ ਗਏ ਹਨ ਤਾਂ ਜੋ ਉਸ ਨੂੰ ਸੁਣਾਈ ਗਈ ਸਜ਼ਾ ਦੀ ਸਮੀਖਿਆ ਨਾਲ ਜੁੜੇ ਮਾਮਲੇ 'ਤੇ ਬਹਿਸ ਹੋ ਸਕੇ।

ਕੁਲਭੂਸ਼ਣ ਜਾਧਵ 49 ਸਾਲ ਦਾ ਇੱਕ ਸੇਵਾਮੁਕਤ ਜਲ ਸੈਨਾ ਅਧਿਕਾਰੀ ਹੈ ਜਿਸ ਨੂੰ 3 ਮਾਰਚ 2016 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੀ ਸੂਚਨਾ 24 ਮਾਰਚ ਨੂੰ ਭਾਰਤ ਨੂੰ ਦਿੱਤੀ ਗਈ ਸੀ। ਉਸ ਨੂੰ ਅਪ੍ਰੈਲ 2017 ਵਿਚ ਪਾਕਿਸਤਾਨ ਦੀ ਇਕ ਫੌਜੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।