ਐਡਵਾਈਜ਼ਰੀ ਜਾਰੀ ਹੋਣ ਤੋਂ ਬਾਅਦ 20,000 ਤੋਂ ਵੱਧ ਭਾਰਤੀ ਨਾਗਰਿਕ ਯੂਕਰੇਨ ਤੋਂ ਵਾਪਸ ਆ ਚੁੱਕੇ ਹਨ ਭਾਰਤ -ਅਰਿੰਦਮ ਬਾਗਚੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ- ਓਪਰੇਸ਼ਨ ਗੰਗਾ ਤਹਿਤ ਯੂਕਰੇਨ ਤੋਂ ਲਗਭਗ 10,348 ਭਾਰਤੀਆਂ ਨੂੰ ਲੈ ਕੇ ਹੁਣ ਤੱਕ 48 ਉਡਾਣਾਂ ਭਾਰਤ ਪਹੁੰਚੀਆਂ ਹਨ

Arindam Bagchi

ਨਵੀਂ ਦਿੱਲੀ : ਯੂਕਰੇਨ 'ਤੇ ਹੋਏ ਰੂਸੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵਲੋਂ ਲਗਾਤਾਰ ਉਥੇ ਫਸੇ ਭਾਰਤੀਆਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਹੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਲੋਂ ਅੱਜ ਇਹ ਸਪਸ਼ਟ ਕੀਤਾ ਗਿਆ ਹੈ ਕਿ ਹੁਣ ਤੱਕ 20,000 ਤੋਂ ਵੱਧ ਭਾਰਤੀ ਨਾਗਰਿਕ ਵਾਪਸ ਭਾਰਤ ਪਹੁੰਚ ਚੁੱਕੇ ਹਨ।

ਜਾਣਕਾਰੀ ਦਿੰਦਿਆਂ ਅਰਿੰਦਮ ਬਾਗਚੀ ਨੇ ਕਿਹਾ ਕਿ ਸਾਡੀ ਪਹਿਲੀ ਐਡਵਾਈਜ਼ਰੀ ਜਾਰੀ ਹੋਣ ਤੋਂ ਬਾਅਦ 20,000 ਤੋਂ ਵੱਧ ਭਾਰਤੀ ਨਾਗਰਿਕ ਯੂਕਰੇਨ ਤੋਂ ਭਾਰਤ ਵਾਪਸ ਆ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਓਪਰੇਸ਼ਨ ਗੰਗਾ ਤਹਿਤ ਯੂਕਰੇਨ ਤੋਂ ਲਗਭਗ 10,348 ਭਾਰਤੀਆਂ ਨੂੰ ਲੈ ਕੇ ਹੁਣ ਤੱਕ 48 ਉਡਾਣਾਂ ਭਾਰਤ ਪਹੁੰਚੀਆਂ ਹਨ ਅਤੇ ਅਗਲੇ 24 ਘੰਟਿਆਂ ਵਿਚ 16 ਹੋਰ ਉਡਾਣਾਂ  ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਵਾਪਸ ਭਾਰਤ ਲੈ ਕੇ ਆਉਣਗੀਆਂ ਆਉਣਗੀਆਂ।

ਇਸ ਤੋਂ ਪਹਿਲਾਂ ਬਾਗਚੀ ਨੇ ਕਿਹਾ ਕਿ ਅਸੀਂ ਯੂਕ੍ਰੇਨ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਖਾਰਕੀਵ ਅਤੇ ਆਲੇ-ਦੁਆਲੇ ਦੇ ਖਤਰਾਂ ਤੋਂ ਵਿਦਿਆਰਥੀਆਂ ਨੂੰ ਬਾਹਰ ਕੱਢ ਕੇ ਦੇਸ਼ ਦੇ ਪੱਛਮੀ ਹਿੱਸਿਆਂ ’ਚ ਲਿਜਾਉਣ ਲਈ ਵਿਸ਼ੇਸ਼ ਟ੍ਰੇਨ ਦੀ ਵਿਵਸਥਾ ਕੀਤੀ ਜਾਵੇ।