ਵਾਰਾਣਸੀ ਪਹੰਚੇ PM ਮੋਦੀ ਕਾਸ਼ੀ ਵਿਸ਼ਵਨਾਥ ਮੰਦਰ ਵਿਖੇ ਹੋਏ ਨਤਮਸਤਕ, ਵਜਾਇਆ ਡਮਰੂ 

ਏਜੰਸੀ

ਖ਼ਬਰਾਂ, ਰਾਸ਼ਟਰੀ

7 ਮਾਰਚ ਹੈ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਦਾ ਆਖਰੀ ਦਿਨ 

PM Modi tries his hand at 'damru' at Kashi Vishwanath Temple in Varanasi

ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਆਖਰੀ ਪੜਾਅ ਦੇ ਪ੍ਰਚਾਰ ਲਈ ਵਾਰਾਣਸੀ ਦੌਰੇ 'ਤੇ ਹਨ। ਪੀਐਮ ਨੇ ਸ਼ੁੱਕਰਵਾਰ ਨੂੰ ਵਾਰਾਣਸੀ ਵਿੱਚ ਰੋਡ ਸ਼ੋਅ ਕੀਤਾ ਅਤੇ ਇਸ ਤੋਂ ਬਾਅਦ ਉਹ ਕਾਸ਼ੀ ਵਿਸ਼ਵਨਾਥ ਮੰਦਰ ਪਹੁੰਚੇ।

ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵਨਾਥ ਮੰਦਰ ਵਿੱਚ ਡਮਰੂ ਵੀ ਵਜਾਇਆ। ਇਸ ਦੌਰਾਨ ਕਈ ਲੋਕ ਉਨ੍ਹਾਂ ਦੇ ਸਮਰਥਨ 'ਚ ਨਜ਼ਰ ਆਏ। ਪ੍ਰਧਾਨ ਮੰਤਰੀ ਮੋਦੀ ਸਮੇਤ ਭਾਜਪਾ ਦੇ ਸਾਰੇ ਵੱਡੇ ਨੇਤਾ ਇਸ ਸਮੇਂ ਵਿਧਾਨ ਸਭਾ ਚੋਣਾਂ ਦੇ ਆਖਰੀ ਪੜਾਅ ਦੇ ਪ੍ਰਚਾਰ 'ਚ ਰੁੱਝੇ ਹੋਏ ਹਨ। ਆਖਰੀ ਪੜਾਅ 'ਚ ਸੂਬੇ 'ਚ 7 ਮਾਰਚ ਨੂੰ ਵੋਟਿੰਗ ਹੋਵੇਗੀ। 

ਦੱਸ ਦੇਈਏ ਕਿ ਵਾਰਾਣਸੀ  ਪੁਹੰਚੇ ਪੀਐਮ ਮੋਦੀ ਨੇ ਵਾਰਾਣਸੀ ਵਿੱਚ ਰੋਡ ਸ਼ੋਅ ਕੀਤਾ। ਕਰੀਬ ਤਿੰਨ ਕਿਲੋਮੀਟਰ ਲੰਬਾ ਇਹ ਰੋਡ ਸ਼ੋਅ ਸ਼ਹਿਰ ਦੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਸ਼ੁਰੂ ਹੋ ਕੇ ਦੱਖਣੀ ਵਿਧਾਨ ਸਭਾ ਹਲਕੇ ਤੋਂ ਹੁੰਦਾ ਹੋਇਆ ਛਾਉਣੀ ਵਿੱਚ ਸਮਾਪਤ ਹੋਇਆ। ਪ੍ਰਧਾਨ ਮੰਤਰੀ ਦੇ ਸਵਾਗਤ ਲਈ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ 'ਚ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਵੀ ਸਾਰਿਆਂ ਦਾ ਹੱਥ ਜੋੜ ਕੇ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸਰਦਾਰ ਪਟੇਲ ਚੌਰਾਹੇ ਤੋਂ ਸ਼ੁਰੂ ਹੋਇਆ। ਅਤੇ ਪੀ.ਐਮ.ਮੋਦੀ ਨੇ ਸਰਦਾਰ ਪਟੇਲ ਦੀ ਮੂਰਤੀ 'ਤੇ ਫੁੱਲ ਮਾਲਾਵਾਂ ਚੜ੍ਹਾਈਆਂ। 

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਯੂਪੀ ਦੇ ਮਿਰਜ਼ਾਪੁਰ ਵਿੱਚ ਇੱਕ ਚੋਣ ਸਭਾ ਨੂੰ ਸੰਬੋਧਨ ਕੀਤਾ। ਇੱਥੇ ਉਨ੍ਹਾਂ ਕਿਹਾ ਕਿ ਛੇ ਪੜਾਵਾਂ ਵਿੱਚ ਉੱਤਰ ਪ੍ਰਦੇਸ਼ ਨੇ ਭਾਜਪਾ ਅਤੇ ਐਨਡੀਏ ਦੇ ਚੰਗੇ ਸ਼ਾਸਨ ਲਈ ਭਾਰੀ ਵੋਟਾਂ ਪਾਈਆਂ ਹਨ। ਹੁਣ ਮਿਰਜ਼ਾਪੁਰ, ਭਦੋਹੀ ਅਤੇ ਇਸ ਪੂਰੇ ਇਲਾਕੇ ਦੀ ਵਾਰੀ ਹੈ।

ਘੋਰ ਪਰਿਵਾਰਵਾਦੀਆਂ, ਮਾਫੀਆਵਾਦੀਆਂ ਨੂੰ ਮੁੜ ਹਰਾਉਣਾ ਪਵੇਗਾ ਅਤੇ ਉਨ੍ਹਾਂ ਨੂੰ ਜ਼ੋਰਦਾਰ ਤਰੀਕੇ ਨਾਲ ਹਰਾਉਣਾ ਪਵੇਗਾ। ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਜੰਗ ਵਿੱਚ ਫਸੇ ਆਪਣੇ ਹਰੇਕ ਨਾਗਰਿਕ, ਸਾਡੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ।