ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਭਾਰਤ ਦੇ 4 ਰੋਜ਼ਾ ਦੌਰੇ ’ਤੇ ਪੁੱਜੇ
ਵਪਾਰ, ਨਿਵੇਸ਼ ਅਤੇ ਮਹੱਤਵਪੂਰਨ ਤਕਨਾਲੋਜੀ ਸਮੇਤ ਕਈ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਲੈ ਕੇ ਹੋਵੇਗੀ ਚਰਚਾ
Finland President Alexander Stubbs arrives in India on 4-day visit
ਨਵੀਂ ਦਿੱਲੀ: ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਭਾਰਤ ਦੀ 4 ਦਿਨਾਂ ਯਾਤਰਾ ਸ਼ੁਰੂ ਕੀਤੀ ਹੈ। ਵਪਾਰ, ਨਿਵੇਸ਼ ਅਤੇ ਮਹੱਤਵਪੂਰਨ ਤਕਨਾਲੋਜੀ ਸਮੇਤ ਕਈ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਸਬੰਧੀ ਚਰਚਾ ਕੀਤੀ ਜਾਵੇਗੀ।
ਸਟੱਬ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ, ਜਿਸ ਤੋਂ ਬਾਅਦ ਦੋਵਾਂ ਪੱਖਾਂ ਵਲੋਂ ਕਈ ਖੇਤਰਾਂ ਵਿਚ ਸਹਿਯੋਗ ਵਧਾਉਣ ਲਈ ਕਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਣ ਦੀ ਉਮੀਦ ਹੈ। ਪੱਛਮੀ ਏਸ਼ੀਆ ਵਿਚ ਚੱਲ ਰਿਹਾ ਸੰਕਟ ਵੀ ਉਨ੍ਹਾਂ ਦੀ ਮੀਟਿੰਗ ਦੌਰਾਨ ਗੱਲਬਾਤ ਦਾ ਇਕ ਮਹੱਤਵਪੂਰਨ ਵਿਸ਼ਾ ਹੋਣ ਦੀ ਉਮੀਦ ਹੈ।