ਦਿੱਲੀ ਕਮੇਟੀ ਨੇ ਕੁੱਟਮਾਰ ਦੇ ਪੀੜਤ ਨੂੰ ਦਿਤੀ ਨੌਕਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਹਰਿਆਣਾ ਅੰਬਾਲਾ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਹਰਜੀਤ ਸਿੰਘ ਨੂੰ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ..

Delhi committee

ਨਵੀਂ ਦਿੱਲੀ, 22 (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਹਰਿਆਣਾ ਅੰਬਾਲਾ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਹਰਜੀਤ ਸਿੰਘ ਨੂੰ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਡਰਾਈਵਰ ਨਿਯੁਕਤ ਕੀਤਾ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਧਨਵਾਦ ਕਰਨ ਲਈ ਪਰਵਾਰ ਸਮੇਤ ਪੁੱਜੇ ਹਰਜੀਤ ਸਿੰਘ ਨੇ ਘਟਨਾਕ੍ਰਮ ਦੀ ਜਾਣਕਾਰੀ ਦਿਤੀ।
ਦਰਅਸਲ 15 ਜੁਲਾਈ ਨੂੰ ਅੰਬਾਲਾ ਦੇ ਮੁਲਾਣਾ ਨੇੜੇ ਹਰਜੀਤ ਸਿੰਘ ਨੂੰ ਬੱਸ ਤੋਂ ਲਾਹ ਕੇ ਇੱਟਾਂ-ਪੱਥਰਾਂ ਨਾਲ ਕੁੱਟਮਾਰ ਕਰਨ ਦਾ ਵੀ.ਡੀ.ਓ. ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ ਜਿਸ ਤੋਂ ਬਾਅਦ ਦਿੱਲੀ ਕਮੇਟੀ ਵਲੋਂ ਤਿੰਨ ਕਮੇਟੀ ਮੈਂਬਰ ਗੁਰਮੀਤ ਸਿੰਘ ਭਾਟੀਆ, ਹਰਜੀਤ ਸਿੰਘ ਪੱਪਾ ਅਤੇ ਸਰਵਜੀਤ ਸਿੰਘ ਵਿਰਕ ਨੂੰ ਮਾਮਲੇ ਦੀ ਜਾਂਚ ਲਈ ਅੰਬਾਲਾ ਭੇਜਿਆ ਗਿਆ ਸੀ। ਜੀ.ਕੇ. ਨੇ ਕਿਹਾ ਕਿ ਕਾਤਲਾਨਾ ਹਮਲੇ ਦੇ ਬਾਵਜੂਦ ਹਰਜੀਤ ਸਿੰਘ ਸਾਡੇ ਨਾਲ ਬੈਠੇ ਹਨ, ਜਿਸ ਤਰੀਕੇ ਨਾਲ ਭਾਰਤ 'ਚ ਸਿੱਖਾਂ ਨੂੰ ਕੇਸਾਂ ਤੋਂ ਫੜ ਕੇ ਕੁੱਟਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉਹ ਹੈਰਾਨੀਜਨਕ ਹਨ। ਸੂਬਾ ਸਰਕਾਰਾਂ ਨੂੰ ਅਜਿਹੇ ਮਸਲਿਆਂ 'ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਜੀ.ਕੇ. ਨੇ ਸੰਸਾਰ ਭਰ ਦੇ ਸਿੱਖਾਂ ਨਾਲ ਹੋਣ ਵਾਲੇ ਕਿਸੇ ਵੀ ਧੱਕੇ ਵਿਰੁਧ ਦਿੱਲੀ ਕਮੇਟੀ ਵਲੋਂ ਕਾਰਵਾਈ ਕਰਨ ਦਾ ਭਰੋਸਾ ਦਿਤਾ। ਇਸ ਮੌਕੇ ਸਿਰਸਾ ਨੇ ਕਿਹਾ ਕਿ ਸਿੱਖੀ ਦੇ ਹਰ ਮਸਲੇ 'ਤੇ ਪੂਰੀ ਸੰਜੀਦਗੀ ਨਾਲ ਕਮੇਟੀ ਕਾਰਜ ਕਰ ਰਹੀ ਹੈ ਤੇ ਅਪਣਾ ਫ਼ਰਜ਼ ਨਿਭਾ ਰਹੀ ਹੈ ਪਰ ਕੁੱਝ ਲੋਕ ਹਰ ਗੱਲ ਨੂੰ ਧਰਮ ਦੇ ਨਾਲ ਜੋੜ ਕੇ ਸਮਾਜ ਵਿਚ ਵੰਡੀਆਂ ਫੈਲਾਉਣ ਦਾ ਕੰਮ ਕਰਦੇ ਹਨ।
ਸਿਰਸਾ ਨੇ ਉਕਤ ਕੇਸ ਦੀ ਕਾਨੂੰਨੀ ਲੜਾਈ ਦਿੱਲੀ ਕਮੇਟੀ ਵਲੋਂ ਲੜਨ ਦਾ ਐਲਾਨ ਕਰਦੇ ਹੋਏ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੂਰੀ ਜਦੋ-ਜਹਿਦ ਕਰਨ ਦਾ ਭਰੋਸਾ ਦਿਤਾ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ ਤੇ ਸਰਵਜੀਤ ਸਿੰਘ ਵਿਰਕ ਆਦਿ ਮੌਜੂਦ ਸਨ।