ਕੋਠਾਰੀ ਬਣੇ ਨਵੇਂ ਰਾਸ਼ਟਰਪਤੀ ਦੇ ਸਕੱਤਰ
ਨਵੀਂ ਦਿੱਲੀ, 22 ਜੁਲਾਈ: ਪਬਲਿਕ ਇੰਟਰਪ੍ਰਾਈਜ਼ ਸਲੈਕਸ਼ਨ ਬੋਰਡ ਦੇ ਚੇਅਰਮੈਨ ਸੰਜੇ ਕੋਠਾਰੀ ਨੂੰ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਨਵੀਂ ਦਿੱਲੀ, 22 ਜੁਲਾਈ: ਪਬਲਿਕ ਇੰਟਰਪ੍ਰਾਈਜ਼ ਸਲੈਕਸ਼ਨ ਬੋਰਡ ਦੇ ਚੇਅਰਮੈਨ ਸੰਜੇ ਕੋਠਾਰੀ ਨੂੰ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕਰਮਚਾਰੀ ਤੇ ਸਿਖਲਾਈ ਵਿਭਾਗ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੱਤਰਕਾਰ ਅਸ਼ੋਕ ਮਲਿਕ ਨੂੰ ਕੋਵਿੰਦ ਦਾ ਪ੍ਰੈੱਸ ਸਕੱਤਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਗੁਜਰਾਤ ਕੈਡਰ ਦੇ ਸੀਨੀਅਰ ਅਧਿਕਾਰੀ ਭਰਤ ਲਾਲ ਕੋਵਿੰਦ ਦੇ ਜੁਆਇੰਤ ਸਕੱਤਰ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਦੀ ਨਿਯੁਕਤੀਆਂ ਕਰਨ ਵਾਲੇ ਕਮੇਟੀ ਨੇ ਦੋ ਸਾਲ ਦੇ ਸ਼ੁਰੂਆਤੀ ਸਮੇਂ ਲਈ ਇਨ੍ਹਾਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿਤੀ ਹੈ। ਕੋਠਾਰੀ 1978 ਬੈਚ ਦੇ ਹਰਿਆਣਾ ਕੈਡਰ ਦੇ ਆਈਏਐਸ ਅਧਿਕਾਰੀ ਹਨ ਜੋ ਪਿਛਲੇ ਸਾਲ ਜੂਨ ਮਹੀਨੇ ਵਿਚ ਕਰਮਚਾਰੀ ਤੇ ਸਿਖਲਾਈ ਵਿਭਾਗ ਦੇ ਸਕੱਤਰ ਵਜੋਂ ਸੇਵਾਮੁਕਤ ਹੋਏ ਹਨ। ਉਹ 2016 ਵਿਚ ਪੀਐਸਈਬੀ ਦੇ ਮੁਖੀ ਬਣੇ ਸਨ। (ਪੀ.ਟੀ.ਆਈ.)