Lockdown : ਆਈਸੋਲੇਸ਼ਨ ਸੈਂਟਰ ‘ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ ਪੂਰੇ ਦੇਸ਼ ਵਿਚ 21 ਦਿਨ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ

lockdown

ਪੰਨਾ : ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ ਪੂਰੇ ਦੇਸ਼ ਵਿਚ 21 ਦਿਨ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੇਸ਼ ਵਿਚ ਹਰ ਪਾਸੇ ਕੰਮਕਾਰ ਅਤੇ ਅਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਲੌਕਡਾਊਨ ਦੇ ਕਾਰਨ ਕਈ ਪ੍ਰਦੇਸ਼ੀ ਮਜ਼ਦੂਰਾਂ ਨੂੰ ਖਾਣ-ਪੀਣ ਅਤੇ ਰਹਿਣ ਦੇ ਕਾਰਨ ਕਈ ਪ੍ਰੇਸ਼ਾਨੀਆਂ ਆਉਦਿਆਂ ਦੇਖ ਉਹ ਪੈਦਲ ਹੀ ਆਪਣੇ ਘਰਾਂ ਨੂੰ ਤੁਰ ਪਏ ਹਨ।

ਪ੍ਰਸ਼ਾਸਨ ਦੇ ਵੱਲੋਂ ਕਰੋਨਾ ਦੇ ਖਤਰੇ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਮਜ਼ਦੂਰਾਂ ਦੇ ਲਈ ਆਈਸੋਲੇਸ਼ਨ ਸੈਂਟਰ ਬਣਾਏ ਗਏ ਹਨ। ਇਸੇ ਵਿਚ ਮੱਧ ਪ੍ਰਦੇਸ਼ ਦੇ ਜ਼ਿਲ੍ਹੇ ਵਿਚ ਬਾਹਰ ਤੋਂ ਆਉਣ ਵਾਲੇ ਮਜ਼ਦੂਰਾਂ ਲਈ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਇਕ ਔਰਤ ਨੇ ਬੱਚੇ ਨੂੰ ਜਨਮ ਦਿੱਤਾ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਅਜੈਗੜ੍ਹ ਅਧੀਨ ਆਉਦੇ ਆਈਸੋਲੇਸ਼ਨ ਸੈਂਟਰ ਵਿਚ ਰਹਿ ਰਹੀ ਮਜ਼ਦੂਰ ਔਰਤ ਕੱਲੀ ਬਾਈ ਕੇਵਟ ਨੇ ਕੱਲ਼ ਇਥੇ ਇਕ ਬੱਚੇ ਨੂੰ ਜਨਮ ਦਿੱਤਾ ਹੈ।

ਦੱਸ ਦੱਈਏ ਕਿ ਇਸ ਮਜ਼ਦੂਰ ਔਰਤ ਦੀ ਡਲਿਵਰੀ ਆਈਸੋਲੇਸ਼ਨ ਸੈਂਟਰ ਵਿਚ ਸਿਹਤ ਵਿਭਾਗ ਦੇ ਕਰਮਚਾਰੀਆਂ ਦੇ ਵੱਲੋਂ ਹੀ ਕਰਵਾਈ ਗਈ। ਫਿਲਹਾਲ ਦੋਵੇ ਮਾਂ ਅਤੇ ਬੱਚਾ ਦੀ ਸਿਹਤ ਕਰਮੀਆਂ ਦੇ ਵੱਲੋਂ ਦੇਖ- ਭਾਲ ਕੀਤੀ ਜਾ ਰਹੀ ਹੈ ਅਤੇ ਦੋਵੇਂ ਜੱਚਾ-ਬੱਚਾ ਸਿਹਤਮੰਦ ਹਨ। ਜ਼ਿਕਰਯੋਗ ਹੈ ਕਿ ਲੌਕਡਾਊਨ ਤੋਂ ਬਾਅਦ ਵੱਡੀ ਗਿਣਤੀ ਵਿਚ ਮਜ਼ਦੂਰ ਵਰਗ ਆਪਣੇ ਘਰਾਂ ਨੂੰ ਵਾਪਿਸ ਪਰਤਿਆ ਹੈ

ਜਿਸ ਕਰਕੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪ੍ਰ੍ਸ਼ਾਸਨ ਦੇ ਵੱਲੋਂ ਇਨ੍ਹਾਂ ਨੂੰ ਹੋਸਟਲਾਂ ਅਤੇ ਸਕੂਲਾਂ ਦੇ ਵਿਚ ਇਨ੍ਹਾਂ ਨੂ ਆਈਸੋਲੇਸ਼ਨ ਕਰਨ ਦੇ ਲਈ 14 ਦਿਨ ਲਈ ਰੱਖਿਆ ਗਿਆ ਹੈ। ਜਿੱਥੇ ਇਨ੍ਹਾਂ ਦੇ ਖਾਣ-ਪੀਣ ਅਤੇ ਰਹਿਣ ਦੇ ਨਾਲ-ਨਾਲ ਇਨ੍ਹਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।