ਛੱਤੀਸਗੜ੍ਹ 'ਚ ਨਕਸਲੀਆਂ ਨਾਲ ਹੋਈ ਮੁੱਠਭੇੜ 'ਚ ਸ਼ਹੀਦ ਜਵਾਨਾਂ ਦੀ ਗਿਣਤੀ ਵਧ ਕੇ ਹੋਈ 22
ਇਸ ਸਬੰਧੀ ਬੀਜਾਪੁਰ ਦੇ ਐਸ.ਪੀ. ਨੇ ਜਾਣਕਾਰੀ ਦਿੱਤੀ।
ਰਾਏਪੁਰ- ਛੱਤੀਸਗੜ੍ਹ 'ਚ ਸਰਹੱਦ 'ਤੇ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਹੋਈ ਮੁਠਭੇੜ ਵਿਚ ਸੁਰੱਖਿਆ ਬਲਾਂ ਦੇ ਪੰਜ ਜਵਾਨ ਮਾਰੇ ਗਏ। ਇਨ੍ਹਾਂ ਦੋ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਪਰ ਹੁਣ ਤਾਜ਼ਾ ਰਿਪੋਰਟ ਦੇ ਮੁਤਾਬਿਕ ਹਮਲੇ ਵਿਚ 22 ਜਵਾਨ ਸ਼ਹੀਦ ਹੋਏ। ਅਜੇ ਵੀ 1 ਜਵਾਨ ਲਪਤਾ ਹਨ।
ਇਸ ਸਬੰਧੀ ਬੀਜਾਪੁਰ ਦੇ ਐਸ.ਪੀ. ਨੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ 31 ਹੋਰ ਜ਼ਖਮੀ ਫੌਜੀਆਂ ਨੂੰ ਬੀਜਾਪੁਰ ਅਤੇ ਰਾਏਪੁਰ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। 23 ਜ਼ਖਮੀ ਜਵਾਨ ਬੀਜਾਪੁਰ ਤੇ 7 ਰਾਏਪੁਰ ਦੇ ਹਸਪਤਾਲਾਂ ਵਿਚ ਭਰਤੀ ਕਰਾਏ ਗਏ ਹਨ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਮੁਠਭੇੜ ਬਾਰੇ ਗੱਲਬਾਤ ਕੀਤੀ ਸੀ। ਗ੍ਰਹਿ ਮੰਤਰੀ ਦੇ ਆਦੇਸ਼ਾਂ 'ਤੇ ਸੀਆਰਪੀਐਫ ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਸਵੇਰੇ ਛੱਤੀਸਗੜ੍ਹ ਪਹੁੰਚੇ। ਸੀ ਐਮ ਬਘੇਲ ਅੱਜ ਸ਼ਾਮ ਤੱਕ ਅਸਾਮ ਤੋਂ ਛੱਤੀਸਗੜ ਪਰਤਣਗੇ।