ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਲਗਵਾਇਆ ਕੋਰੋਨਾ ਵਾਇਰਸ ਦਾ ਦੂਜਾ ਟੀਕਾ
ਦੇਸ਼ ਭਰ ਵਿਚ 7,59,79,651 ਲੋਕਾਂ ਨੂੰ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਇਸਦੇ ਵਿਚਕਾਰ ਉਪ ਰਾਸ਼ਟਰਪਤੀ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਦਿੱਲੀ ਸਥਿਤ ਏਮਜ਼ ਵਿਚ ਅੱਜ ਕੋਵਿਡ -19 ਦਾ ਦੂਜਾ ਟੀਕਾ ਲਗਵਾਇਆ। ਉਹਨਾਂ ਨੇ ਸਾਰਿਆਂ ਨੂੰ ਜਲਦ ਤੋਂ ਜਲਦ ਕੋਰੋਨਾ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਹਨਾਂ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਫੈਲ ਰਹੀ ਲਾਗ ਦੇ ਮੱਦੇਨਜ਼ਰ, ਹਰ ਸੰਭਵ ਸਾਵਧਾਨੀਆਂ ਵਰਕਣ ਦੀ ਅਪੀਲ ਵੀ ਕੀਤੀ ਹੈ।
ਦੱਸ ਦੇਈਏ ਕਿ ਕੋਰੋਨਾ ਟੀਕਾ ਲਗਾਉਣ ਦੀ ਮੁਹਿੰਮ ਦੇਸ਼ ਵਿਚ 16 ਜਨਵਰੀ ਨੂੰ ਸ਼ੁਰੂ ਹੋਈ ਸੀ। ਦੇਸ਼ ਭਰ ਵਿਚ 7,59,79,651 ਲੋਕਾਂ ਨੂੰ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ। ਟੀਕਾਕਰਨ ਦਾ ਦੂਜਾ ਪੜਾਅ 13 ਫ਼ਰਵਰੀ ਨੂੰ ਸ਼ੁਰੂ ਹੋਇਆ ਸੀ।
ਜੇ ਗੱਲ ਕੋਰੋਨਾ ਦੇ ਮਾਮਲਿਆਂ ਦੀ ਕਰੀਏ ਤਾਂ ਦੇਸ਼ ਵਿਚ ਅੱਜ ਇਸ ਸਾਲ 2021 ਵਿਚ ਐਤਵਾਰ ਨੂੰ ਸਭ ਤੋਂ ਵੱਧ 93,249 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਸਾਲ ਪਹਿਲੀ ਵਾਰ ਇਕ ਦਿਨ ’ਚ ਇੰਨੀ ਵੱਡੀ ਗਿਣਤੀ ’ਚ ਲਾਗ ਦੇ ਮਾਮਲੇ ਸਾਹਮਣੇ ਆਏ ਹਨ।
ਹੁਣ ਤਕ ਕੁਲ ਮਾਮਲਿਆਂ ਦੀ ਗਿਣਤੀ 1,24,85,509 ਹੋ ਗਈ ਹੈ। ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ 513 ਹੋਰ ਮੌਤਾਂ ਨਾਲ ਹੁਣ ਤਕ ਕੋਰੋਨਾ ਦੀ ਲਪੇਟ ’ਚ ਆ ਕੇ 1,64,623 ਲੋਕ ਦਮ ਤੋੜ ਚੁੱਕੇ ਹਨ।