ਆਮ ਆਦਮੀ ਨੂੰ ਨਹੀਂ ਮਿਲ ਰਹੀਂ ਰਾਹਤ, ਅੱਜ ਫਿਰ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਾਧਾ
ਲਗਾਤਾਰ 14ਵੇਂ ਦਿਨ ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਹੋਇਆ 40 ਪੈਸੇ ਦਾ ਵਾਧਾ
petrol diesel price
ਨਵੀਂ ਦਿੱਲੀ : ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਰਾਹਤ ਨਹੀਂ ਹੈ। ਅੱਜ ਵੀ ਯਾਨੀ ਕਿ ਸੋਮਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 40-40 ਪੈਸੇ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ ਹੈ।
ਪਿਛਲੇ ਦੋ ਹਫਤਿਆਂ ਵਿੱਚ ਇਹ 12ਵੀਂ ਵਾਰ ਵਾਧਾ ਹੋਇਆ ਹੈ। ਇਨ੍ਹਾਂ ਦੋ ਹਫਤਿਆਂ ਵਿੱਚ ਹੀ ਤੇਲ 8.40 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ 103.81 ਰੁਪਏ ਤੇ ਡੀਜ਼ਲ 95.07 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਉੱਥੇ ਹੀ ਮੁੰਬਈ ਵਿੱਚ ਅੱਜ ਪੈਟਰੋਲ 118.83 ਰੁਪਏ ਤੇ ਡੀਜ਼ਲ 103.07 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।