Congress Leader Suicide : ਕਾਂਗਰਸ ਦੇ ਸਾਬਕਾ ਵਿਧਾਇਕ ਨੇ ਕੀਤੀ ਆਤਮ ਹੱਤਿਆ, ਪਿਤਾ ਨੇ ਖਾਧਾ ਜ਼ਹਿਰ ,ਸਾਹਮਣੇ ਆਈ ਇਹ ਵਜ੍ਹਾ

ਏਜੰਸੀ

ਖ਼ਬਰਾਂ, ਰਾਸ਼ਟਰੀ

Congress Leader Suicide : ਕਾਂਗਰਸੀ ਆਗੂ ਵਿਵੇਕ ਧਾਕੜ ਨੇ ਕੱਟੀਆਂ ਹੱਥਾਂ ਦੀਆਂ ਨਾੜਾਂ, ਪਿਤਾ ਨੇ ਖਾਧਾ ਜ਼ਹਿਰ

file image

Rajasthan Congress Leader Suicide : ਰਾਜਸਥਾਨ ਤੋਂ ਵੱਡੀ ਖ਼ਬਰ ਆ ਰਹੀ ਹੈ। ਲੋਕ ਸਭਾ ਚੋਣਾਂ 2024 ਦੀਆਂ ਸਰਗਰਮੀਆਂ ਦੌਰਾਨ ਕਾਂਗਰਸ ਨੂੰ ਲਗਾਤਾਰ ਝਟਕੇ ਤੇ ਝਟਕੇ ਲੱਗ ਰਹੇ ਹਨ। ਕਾਂਗਰਸ ਦੇ ਇੱਕ ਸੀਨੀਅਰ ਆਗੂ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਆਪਣੇ ਹੱਥ ਦੀਆਂ ਨਾੜਾਂ ਕੱਟ ਲਈਆਂ ਹਨ , ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦੇ ਪਿਤਾ ਨੇ ਜ਼ਹਿਰ ਖਾ ਲਿਆ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

 

ਖੁਦਕੁਸ਼ੀ ਕਰਨ ਵਾਲੇ ਆਗੂ ਦਾ ਨਾਂ ਵਿਵੇਕ ਧਾਕੜ ਹੈ। ਉਹ  ਭੀਲਵਾੜਾ ਦੇ ਮੰਡਲਗੜ੍ਹ ਤੋਂ ਸਾਬਕਾ ਵਿਧਾਇਕ ਹਨ। ਵੀਰਵਾਰ ਸਵੇਰੇ ਉਸ ਨੂੰ ਗੰਭੀਰ ਹਾਲਤ ਵਿਚ ਮਹਾਤਮਾ ਗਾਂਧੀ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਮੌਤ ਹੋ ਗਈ। ਡਾਕਟਰਾਂ ਨੇ ਮੁੱਢਲੀ ਜਾਂਚ ਵਿਚ ਹੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੇ ਪਿਤਾ ਕਨ੍ਹਈਆ ਲਾਲ ਆਈਸੀਯੂ ਵਿੱਚ ਦਾਖ਼ਲ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। 

 

ਸੂਤਰਾਂ ਮੁਤਾਬਕ ਖੁਦਕੁਸ਼ੀ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਮੌਤ ਦਾ ਕਾਰਨ ਅਧਿਕਾਰਤ ਤੌਰ 'ਤੇ ਸਾਹਮਣੇ ਨਹੀਂ ਆਇਆ ਹੈ। ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਉਸ ਦੀ ਲਾਸ਼ ਨੂੰ ਮਹਾਤਮਾ ਗਾਂਧੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।