Haryana News : ਅੰਬਾਲਾ ਦੇ ਵਿਧਾਇਕ ਨਿਰਮਲ ਸਿੰਘ ਨੇ ਹਰਿਆਣਾ ਦੇ ਸਪੀਕਰ ਅਤੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Haryana News : ਅੰਬਾਲਾ ਨਗਰ ਨਿਗਮ ਦੇ ਕਮਿਸ਼ਨਰ ਸਚਿਨ ਗੁਪਤਾ ਸਮੇਤ ਹੋਰ ਅਧਿਕਾਰੀਆਂ ਦੀ ਕੀਤੀ ਸ਼ਿਕਾਇਤ

ਅੰਬਾਲਾ ਦੇ ਵਿਧਾਇਕ ਨਿਰਮਲ ਸਿੰਘ ਨੇ ਹਰਿਆਣਾ ਦੇ ਸਪੀਕਰ ਅਤੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ

Haryana News in Punjabi : ਹਰਿਆਣਾ ਦੇ ਸਾਬਕਾ ਮੰਤਰੀ ਅਤੇ ਅੰਬਾਲਾ ਸ਼ਹਿਰ ਤੋਂ ਮੌਜੂਦਾ ਵਿਧਾਇਕ ਨਿਰਮਲ ਸਿੰਘ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅਤੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਅੰਬਾਲਾ ਨਗਰ ਨਿਗਮ ਦੇ ਕਮਿਸ਼ਨਰ ਸਚਿਨ ਗੁਪਤਾ  ਸਮੇਤ ਹੋਰ ਅਧਿਕਾਰੀਆਂ ਦੀ ਸ਼ਿਕਾਇਤ ਕੀਤੀ ਹੈ।

ਉਨ੍ਹਾਂ ਪੱਤਰ ’ਚ ਲਿਖਿਆ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਲੋਕ ਨੁਮਾਇੰਦਿਆਂ ਪ੍ਰਤੀ ਉਦਾਸੀਨ ਰਵੱਈਆ ਹੈ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਨਾ ਦਫ਼ਤਰਾਂ ਵਿਚ ਸਤਿਕਾਰ ਦਿੰਦੇ ਹਨ ਅਤੇ ਨਾ ਹੀ ਉਨ੍ਹਾਂ ਦੁਬਾਰਾ ਚੁੱਕੇ ਹੋਏ ਮਸਲਿਆ ਨੂੰ ਹੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਜੇਕਰ ਇਹ ਸਰਕਾਰੀ ਅਧਿਕਾਰੀ ਇੱਕ ਵਿਧਾਇਕ ਦੀ ਗੱਲ ਨਹੀਂ ਸੁਣਦੇ ਤਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਵੇਂ ਕਰਦੇ ਹੋਣਗੇ। 

ਉਨ੍ਹਾਂ ਕਿਹਾ ਕਿ ਇਸ ਵਿਵਹਾਰ ਲਈ ਮੁੱਖ ਤੌਰ ਤੇ ਕਮਿਸ਼ਨਰ ਸਚਿਨ ਗੁਪਤਾ ਹੀ ਜ਼ਿੰਮੇਵਾਰ ਹਨ ਇਸ ਲਈ ਉਨ੍ਹਾਂ ਸਮੇਤ ਬਾਕੀਆਂ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਇਸ ਸੁਨੇਹਾ ਦਿੱਤਾ ਜਾ ਸਕੇ  ਗੈਰ-ਸੰਵਿਧਾਨਕ ਕੰਮ ਕਰਨ ਵਾਲਿਆਂ ਦੀ ਭਵਿੱਖ ਵਿਚ ਅਜਿਹੀ ਹਿੰਮਤ ਨਾ ਪੈ ਸਕੇ। 

(For more news apart from Ambala MLA Nirmal Singh wrote letter Speaker and Chief Secretary Haryana News in Punjabi, stay tuned to Rozana Spokesman)