ਰਾਹੁਲ ਗਾਂਧੀ ਦਾ ਦਾਅਵਾ, ਪੀਐਮ ਮੋਦੀ ਨੇ ਦੇਸ਼ ਦੀ ਆਰਥਿਕਤਾ ਨੂੰ ਕੀਤਾ ਤਬਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ।

Rahul Gandhi

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ। ਉਹਨਾਂ ਨੇ ਨੌਜਵਾਨਾਂ ਨੂੰ ਦੋ ਕਰੋੜ ਨੌਕਰੀਆਂ ਨਹੀਂ ਦਿੱਤੀਆਂ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਦਾ ਅਸਰ ਉਹਨਾਂ ਦੇ ਚਿਹਰੇ ‘ਤੇ ਦਿਖ ਰਿਹਾ ਹੈ। ਰਾਹੁਲ ਗਾਂਧੀ ਨੇ ਦਾਅਵਾ ਕਰਦੇ ਕਿਹਾ ਕਿ ਉਹ ਕਾਂਗਰਸ ਦੀ ਸਰਕਾਰ ਬਣਨ ‘ਤੇ 22 ਲੱਖ ਨੌਜਵਾਨਾਂ ਨੂੰ ਇਕ ਸਾਲ ਦੇ ਅੰਦਰ ਰੁਜ਼ਗਾਰ ਦੀ ਗਰੰਟੀ ਦਿੰਦੇ ਹਨ। ਉਹਨਾਂ ਨੇ ਪੀਐਮ ਮੋਦੀ ‘ਤੇ ਫੌਜ ਦੇ ਸਿਆਸੀਕਰਣ ਦਾ ਇਲਜ਼ਾਮ ਲਗਿਆਂ। ਉਹਨਾ ਕਿਹਾ ਕਿ ਫੌਜ ਭਾਰਤ ਦੀ ਹੈ ਨਾ ਕਿ ਕਿਸੇ ਖਾਸ ਵਿਅਕਤੀ ਦੀ।

ਰਾਹੁਲ ਗਾਂਧੀ ਨੇ ਨਿਆ ਯੌਜਨਾ ਬਾਰੇ ਦੱਸਦੇ ਹੋਏ ਕਿਹਾ ਕਿ ਜਿਵੇਂ ਹੀ ਲੋਕਾਂ ਕੋਲ ਪੈਸਾ ਆਵੇਗਾ, ਉਹ ਖਰੀਦਦਾਰੀ ਕਰਨਗੇ। ਇਸ ਨਾਲ ਦੇਸ਼ ਦੀ ਅਰਥਿਕਤਾ ਸੁਧਰੇਗੀ। ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਇਹ ਵੀ ਪੁੱਛਿਆ ਕਿ ਉਹ ਨੌਜਵਾਨਾਂ ਅਤੇ ਔਰਤਾਂ ਲਈ  ਕੀ ਕਰਨਾ ਚਾਹੁੰਦੇ ਹਨ ਅਤੇ ਉਹਨਾਂ ਕਿਹਾ ਕਿ ਮੋਦੀ ਨੇ ਸਬਸਿਡੀ ਵੀ ਵਾਪਿਸ ਲੈ ਲਈ। ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਮੋਦੀ ‘ਤੇ ਰਾਫੇਲ ਡੀਲ ‘ਤੇ 30 ਹਜ਼ਾਰ ਕਰੋੜ ਦੇ ਘਪਲੇ ਦਾ ਇਲਜ਼ਾਮ ਲਗਾਇਆ ਅਤੇ ਕਿਹਾ ਕਿ ਚੌਂਕੀਦਾਰ ਚੋਹ ਹੈ ਅਤੇ ਇਹ ਪਾਰਟੀ ਦਾ ਨਾਅਰਾ ਹੈ।

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਰਾਫ਼ੇਲ ਮਾਮਲਾ ਸੁਪਰੀਮ ਕੋਰਟ ਵਿਚ ਚੱਲ ਰਿਹਾ ਹੈ ਅਤੇ ਉਹਨਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਟਿੱਪਣੀ ਕੀਤੀ ਸੀ ਜਿਸ ਕਾਰਨ ਉਹਨਾਂ ਨੇ ਮਾਫੀ ਵੀ ਮੰਗੀ। ਰਾਹੁਲ ਗਾਂਧੀ ਨੇ ਕਿਹਾ ਕਿ ਉਹਨਾਂ ਨੇ ਭਾਜਪਾ ਜਾਂ ਮੋਦੀ ਤੋਂ ਮਾਫੀ ਨਹੀਂ ਮੰਗੀ। ਉਹਨਾਂ ਕਿਹਾ ਕਿ ‘ਚੌਂਕੀਦਾਰ ਚੋਰ ਹੈ’ ਦਾ ਨਾਅਰਾ ਜਾਰੀ ਰਹੇਗਾ। ਰਾਹੁਲ ਗਾਂਧੀ ਨੇ ਕਿਹਾ ਕਿ ਫੌਜ, ਹਵਾਈ ਫੌਜ ਅਤੇ ਨੇਵੀ ਮੋਦੀ ਸਰਕਾਰ ਦੀ ਨਿਜੀ ਸੰਪਤੀ ਨਹੀਂ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਚੋਣ ਅੱਧੇ ਤੋਂ ਜ਼ਿਆਦਾ ਖਤਮ ਹੋ ਚੁਕੀ ਹੈ ਅਤੇ ਇਹ ਸਪੱਸ਼ਟ ਹੈ ਕਿ ਮੋਦੀ ਚੋਣ ਹਾਰ ਰਹੇ ਹਨ।