ਕੋਰੋਨਾ ਮਰੀਜ਼ਾਂ ਦੀ ਸੰਖਿਆ ਹੋਈ 2 ਕਰੋੜ ਤੋਂ ਪਾਰ, ਭਾਰਤ ਬਣਿਆ ਵੱਧ ਮੌਤਾਂ ਵਾਲਾ ਤੀਸਰਾ ਦੇਸ਼ 

ਏਜੰਸੀ

ਖ਼ਬਰਾਂ, ਰਾਸ਼ਟਰੀ

ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਕੋਰੋਨਾ ਦੇ 3 ਲੱਖ 57 ਹਜ਼ਾਰ 229 ਨਵੇਂ ਕੇਸ ਸਾਹਮਣੇ ਆਏ ਹਨ।

Corona Virus

ਨਵੀਂ ਦਿੱਲੀ : ਸੋਮਵਾਰ ਨੂੰ ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ ਨੂੰ ਪਾਰ ਕਰ ਗਈ ਸੀ। ਭਾਰਤ ਦੂਸਰਾ ਦੇਸ਼ ਹੈ ਜਿੱਥੇ 20 ਮਿਲੀਅਨ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ। ਸੰਕਰਮਣ ਦੀ ਰਫਤਾਰ ਇੰਨੀ ਤੇਜ਼ ਹੈ ਕਿ ਸਿਰਫ਼ 137 ਦਿਨਾਂ ਵਿਚ ਕੇਸ 1 ਕਰੋੜ ਤੋਂ ਪਾਰ ਹੋ ਗਏ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਕੋਰੋਨਾ ਦੇ 3 ਲੱਖ 57 ਹਜ਼ਾਰ 229 ਨਵੇਂ ਕੇਸ ਸਾਹਮਣੇ ਆਏ ਹਨ।

ਪਿਛਲੇ 24 ਘੰਟਿਆਂ ਵਿਚ, ਕੋਰੋਨਾ ਨਾਲ 3 ਹਜ਼ਾਰ 449 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ 3 ਲੱਖ 20 ਹਜ਼ਾਰ 289 ਲੋਕ ਵੀ ਠੀਕ ਹੋ ਗਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ, ਕੋਰੋਨਾ ਨਾਲ ਸੰਕਰਮਿਤ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ 2 ਕਰੋੜ 2 ਲੱਖ 82 ਹਜ਼ਾਰ 833 ਤੱਕ ਪਹੁੰਚ ਗਈ ਹੈ, ਜੋ ਕਿ ਸੰਕਰਮਣ ਦੇ ਕੁੱਲ ਮਾਮਲਿਆਂ ਵਿੱਚ 17.13 ਪ੍ਰਤੀਸ਼ਤ ਹੈ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 22 ਹਜ਼ਾਰ 408 ਹੋ ਗਈ ਹੈ।

ਇਸ ਵਾਇਰਸ ਨੂੰ ਹਰਾ ਕੇ ਹੁਣ ਤੱਕ 1 ਕਰੋੜ 66 ਲੱਖ 13 ਹਜ਼ਾਰ 292 ਵਿਅਕਤੀ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 34 ਲੱਖ 47 ਹਜ਼ਾਰ 133 ਹੋ ਗਈ ਹੈ। ਸਭ ਤੋਂ ਜ਼ਿਆਦਾ ਮੌਤਾਂ ਵਾਲੇ ਦੇਸ਼ਾਂ ਵਿਚ ਭਾਰਤ ਮੈਕਸੀਕੋ ਨੂੰ ਪਛਾੜ ਕੇ ਤੀਜੇ ਨੰਬਰ 'ਤੇ ਪਹੁੰਚ ਗਿਆ ਹੈ। ਹੁਣ ਤੱਕ 2 ਲੱਖ 18 ਹਜ਼ਾਰ 945 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਵਿਚ ਅਮਰੀਕਾ ਪਹਿਲੇ ਨੰਬਰ 'ਤੇ ਹੈ। ਇੱਥੇ 5.92 ਲੱਖ ਮੌਤਾਂ ਹੋਈਆਂ ਹਨ ਅਤੇ ਬ੍ਰਾਜ਼ੀਲ ਵਿਚ 4.07 ਲੱਖ ਮੌਤਾਂ ਹੋਈਆਂ ਹਨ। ਚੌਥੇ ਨੰਬਰ 'ਤੇ ਪਹੁੰਚੇ ਮੈਕਸੀਕੋ ਵਿਚ ਹੁਣ ਤੱਕ 2.17 ਲੱਖ ਮੌਤਾਂ ਦਰਜ ਕੀਤੀਆਂ ਗਈਆਂ ਹਨ।