ਵਿਆਹ ਵੇਖਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕੋ ਪਰਿਵਾਰ ਦੇ 10 ਜੀਆਂ ਸਮੇਤ 11 ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਰ ਦੀ ਟਰੱਕ ਨਾਲ ਹੋਈ ਟੱਕਰ

photo

 

ਬਲੌਦ: ਛੱਤੀਸਗੜ੍ਹ ਵਿਚ ਬੁੱਧਵਾਰ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਬਲੌਦ ਵਿਚ ਬੋਲੈਰੋ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ ਵਿਚ ਸਵਾਰ 11 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ 10 ਇਕੋ ਪਰਿਵਾਰ ਨਾਲ ਸਬੰਧਤ ਸਨ। ਮਰਨ ਵਾਲਿਆਂ ਵਿਚ ਡੇਢ ਸਾਲ ਦਾ ਬੱਚਾ ਵੀ ਸ਼ਾਮਲ ਹੈ। ਇਹ ਸਾਰੇ ਲੋਕ ਵਿਆਹ ਵਿਚ ਸ਼ਾਮਲ ਹੋਣ ਜਾ ਰਹੇ ਸਨ।

ਇਹ ਵੀ ਪੜ੍ਹੋ: ਸਾਈਬਰ ਅਪਰਾਧ ਨਾਲ ਇਕ ਦਿਨ ਵਿਚ 5 ਕਰੋੜ ਰੁਪਏ ਠੱਗਣ ਵਾਲਾ 12ਵੀਂ ਪਾਸ ਗ੍ਰਿਫ਼ਤਾਰ

ਇਹ ਹਾਦਸਾ ਕਾਂਕੇਰ ਨੈਸ਼ਨਲ ਹਾਈਵੇ 'ਤੇ ਜਗਤਰਾ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵਿਆਹ 'ਚ ਸ਼ਾਮਲ ਹੋਣ ਲਈ ਬੋਲੈਰੋ 'ਚ ਸਵਾਰ ਹੋ ਕੇ ਧਮਤਰੀ ਦੇ ਸੋਰਮ ਪਿੰਡ ਤੋਂ ਮਾਰਕਟੋਲਾ ਜਾ ਰਿਹਾ ਸੀ ਪਰ ਵਿਚਕਾਰ ਹੀ ਹਾਦਸਾ ਵਾਪਰ ਗਿਆ। ਹਾਦਸੇ 'ਚ ਮਰਨ ਵਾਲਿਆਂ 'ਚ 2 ਬੱਚੇ ਅਤੇ 5 ਔਰਤਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ: ਕਿਸ਼ਤਵਾੜ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਸੁਰੱਖਿਅਤ

ਪੁਲਿਸ ਸੁਪਰਡੈਂਟ ਜਤਿੰਦਰ ਕੁਮਾਰ ਯਾਦਵ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਹ ਸਾਰੇ ਲੋਕ ਵਿਆਹ ਵਿੱਚ ਸ਼ਾਮਲ ਹੋਣ ਲਈ ਮਾਰਕਟੋਲਾ ਜਾ ਰਹੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਇਕ ਨੇ ਹਸਪਤਾਲ ਜਾਂਦੇ ਸਮੇਂ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਦੂਜੇ ਪਾਸੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸੂਚਨਾ ਮਿਲੀ ਹੈ ਕਿ ਬਲੌਦ ਨੇੜੇ ਇਕ ਵਿਆਹ ਸਮਾਗਮ ਵਿਚ ਜਾ ਰਹੀ ਇਕ ਬੋਲੈਰੋ ਦੀ ਟਰੱ ਨਾਲ ਹੋਈ ਟੱਕਰ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।