ਘਾਟੀ 'ਚ ਪੁਲਿਸ ਪਾਰਟੀ 'ਤੇ ਗ੍ਰਨੇਡ ਨਾਲ ਹਮਲਾ, 10 ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਵਿਚ ਭਾਰਤ ਸਰਕਾਰ ਦੁਆਰਾ ਰਮਜ਼ਾਨ ਦੌਰਾਨ ਕੀਤੀ ਗਈ ਗੋਲੀਬੰਦੀ ਦੌਰਾਨ ਅਤਿਵਾਦੀਟਾਂ ਦੇ ਹਮਲੇ ਵਧਦੇ ਜਾ ਰਹੇ ਹਨ...

Army

ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਚ ਭਾਰਤ ਸਰਕਾਰ ਦੁਆਰਾ ਰਮਜ਼ਾਨ ਦੌਰਾਨ ਕੀਤੀ ਗਈ ਗੋਲੀਬੰਦੀ ਦੌਰਾਨ ਅਤਿਵਾਦੀਟਾਂ ਦੇ ਹਮਲੇ ਵਧਦੇ ਜਾ ਰਹੇ ਹਨ। ਸ਼ੋਪੀਆਂ ਵਿਚ ਸੋਮਵਾਰ ਨੂੰ ਫਿਰ ਅਤਿਵਾਦੀਆਂ ਨੇ ਪੁਲਿਸ ਪਾਰਟੀ 'ਤੇ ਗ੍ਰਨੇਡ ਹਮਲਾ ਕੀਤਾ। ਇਹ ਹਮਲਾ ਬਾਟਾਪੋਰਾ ਚੌਂਕ 'ਤੇ ਹੋਇਆ। ਇਸ ਹਮਲੇ ਵਿਚ ਦੋ ਪੁਲਿਸ ਵਾਲਿਆਂ ਸਮੇਤ 10 ਨਾਗਰਿਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦਸ ਦਈਏ ਕਿ ਪਿਛਲੇ ਚਾਰ ਦਿਨਾਂ ਵਿਚ ਦਸ ਥਾਵਾਂ 'ਤੇ ਅਤਿਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਹੈ।