‘ਇੰਡੀਆ’ ਜਾਂ ‘ਭਾਰਤ’ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕੀਤਾ
ਦੇਸ਼ ਦੇ ਅੰਗਰੇਜ਼ੀ ਨਾਂ ਇੰਡੀਆ ਨੂੰ ਭਾਰਤ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵਿਚਾਰ ਕਰਨ ਤੋਂ
ਨਵੀਂ ਦਿੱਲੀ, 3 ਜੂਨ: ਦੇਸ਼ ਦੇ ਅੰਗਰੇਜ਼ੀ ਨਾਂ ਇੰਡੀਆ ਨੂੰ ਭਾਰਤ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵਿਚਾਰ ਕਰਨ ਤੋਂ ਇਨਕਾਰ ਕਰ ਦਿਤਾ। ਕੋਰਟ ਨੇ ਕਿਹਾ ਕਿ ਸੰਵਿਧਾਨ ਵਿਚ ਪਹਿਲਾ ਹੀ ਇੰਡੀਆ ਨੂੰ ਭਾਰਤ ਕਿਹਾ ਗਿਆ ਹੈ। ਹਾਲਾਂਕਿ ਪਟੀਸ਼ਨ ਕਰਤਾ ਦੀ ਅਪੀਲ ’ਤੇ ਕੋਰਟ ਨੇ ਕਿਹਾ ਕਿ ਸਰਕਾਰ ਪਟੀਸ਼ਨ ’ਤੇ ਵਿਚਾਰ ਕਰੇਗੀ। ਇਸ ਪਟੀਸ਼ਨ ਵਿਚ ਸੰਵਿਧਾਨ ਵਿਚ ਦੇਸ਼ ਦਾ ਨਾਂ ਇੰਡੀਆ ਨੂੰ ਭਾਰਤ ਕਰਨ ਦੀ ਮੰਗ ਹੈ ਅਤੇ ਕੋਰਟ ਤੋਂ ਇਸ ਬਾਰੇ ਕੇਂਦਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਸ ਮਾਮਲੇ ਦੀ ਕੋਰਟ ਵਿਚ ਸੁਣਵਾਈ ਹੋਣੀ ਸੀ ਜੋ ਚੀਫ਼ ਜਸਟਿਸ ਐਸਏ ਬੋਬਡੇ ਦੀ ਗੈਰਹਾਜ਼ਰੀ ਕਾਰਨ ਨਹੀਂ ਹੋ ਸਕੀ। ਇਹ ਪਟੀਸ਼ਨ ਨਮਹ ਨਾਮੀ ਦਿੱਲੀ ਨੇ ਕਿਸਾਨ ਵਲੋਂ ਕੋਰਟ ਵਿਚ ਪਾਈ ਗਈ ਹੈ ਤੇ ਸੰਵਿਧਾਨ ਦੇ ਆਰਟੀਕਲ 1 ਵਿਚ ਬਦਲਾਅ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਐਸਏ ਬੋਬਡੇ ਦੀ ਬੈਂਚ ਕਰੇਗੀ। ਪਟੀਸ਼ਨ ਦਾਇਰ ਕਰਨ ਵਾਲੇ ਨਮਹ ਦਾ ਕਹਿਣਾ ਹੈ ਕਿ ਇੰਡੀਆ ਨੂੰ ਹਟਾ ਕੇ ਭਾਰਤ ਨਾਂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇੰਡੀਆ ਨਾਂ ਅੰਗਰੇਜ਼ਾਂ ਦੀ ਗ਼ੁਲਾਮੀ ਦਾ ਪ੍ਰਤੀਕ ਹੈ। ਦੇਸ਼ ਦਾ ਨਾਂ ਅੰਗਰੇਜ਼ੀ ਵਿਚ ਵੀ ਭਾਰਤੀਕਰਨ ਨਾਲ ਲੋਕਾਂ ਵਿਚ ਰਾਸ਼ਟਰੀ ਭਾਵਨਾ ਵਧੇਗੀ ਅਤੇ ਦੇਸ਼ ਨੂੰ ਵਖਰੀ ਪਛਾਣ ਮਿਲੇਗੀ। (ਏਜੰਸੀ)