ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਮੁਕਾਬਲਾ, ਸੁਰੱਖਿਆ ਬਲਾਂ ਨੇ 3 ਅਤਿਵਾਦੀ ਕੀਤੇ ਢੇਰ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁਧਵਾਰ ਨੂੰ ਸੁਰੱਖਿਆ ਅਮਲਿਆਂ......
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁਧਵਾਰ ਨੂੰ ਸੁਰੱਖਿਆ ਅਮਲਿਆਂ ਨਾਲ ਮੁਕਾਬਲੇ 'ਚ ਜੈਸ਼ ਦੇ ਤਿੰਨ ਅਤਿਵਾਦੀ ਮਾਰੇ ਗਏ।
ਪੁਲਿਸ ਨੇ ਇਸ ਦੀ ਜਾਣਕਾਰੀ ਦਿਤੀ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਅਮਲਿਆਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬੁਧਵਾਰ ਸਵੇਰੇ ਪੁਲਵਾਮਾ ਦੇ ਕੰਗਨ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਉੱਥੇ ਤਲਾਸ਼ ਮੁਹਿੰਮ ਚਲਾਈ।
ਉਨ੍ਹਾਂ ਦਸਿਆ ਕਿ ਤਲਾਸ਼ ਮੁਹਿੰਮ ਉਸ ਸਮੇਂ ਮੁਕਾਬਲੇ 'ਚ ਬਦਲ ਗਈ, ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਇਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ।
ਅਧਿਕਾਰੀ ਨੇ ਦਸਿਆ ਕਿ ਮੁਕਾਬਲੇ 'ਚ 3 ਅਤਿਵਾਦੀ ਮਾਰੇ ਗਏ। ਮਾਰੇ ਗਏ ਅਤਿਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਸੰਗਠਨ ਨਾਲ ਜੁੜੇ ਹੋਏ ਸਨ।
ਉਨ੍ਹਾਂ ਨੇ ਦਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।