ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲੇ ਦੋ ਲੱਖ ਤੋਂ ਟੱਪੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਅੰਦਰ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ ਸੱਭ ਤੋਂ ਜ਼ਿਆਦਾ 8909 ਨਵੇਂ ਮਾਮਲੇ ਸਾਹਮਣੇ ਆਏ ਹਨ

Corona Virus

ਨਵੀਂ ਦਿੱਲੀ, 3 ਜੂਨ: ਦੇਸ਼ ਅੰਦਰ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ ਸੱਭ ਤੋਂ ਜ਼ਿਆਦਾ 8909 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਤੋਂ ਬਾਅਦ ਕੁਲ ਪੀੜਤਾਂ ਦੀ ਗਿਣਤੀ ਬੁਧਵਾਰ ਨੂੰ 2,07,615 ਹੋ ਗਈ, ਜਦਕਿ 217 ਲੋਕਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦਾ ਅੰਕੜਾ ਵੱਧ ਕੇ 5815 ਹੋ ਗਿਆ ਹੈ। 
ਸਿਹਤ ਮੰਤਰਾਲੇ ਨੇ ਦਸਿਆ ਕਿ ਦੇਸ਼ ’ਚ 1,01,497 ਲੋਕਾਂ ਦਾ ਇਲਾਜ ਚਲ ਰਿਹਾ ਹੈ ਅਤੇ ਹੁਣ ਤਕ 1,00,302 ਲੋਕ ਸਿਹਤਮੰਦ ਹੋ ਚੁੱਕੇ ਹਨ ਜਦਕਿ ਇਕ ਵਿਅਕਤੀ ਦੇਸ਼ ਤੋਂ ਬਾਹਰ ਜਾ ਚੁੱਕਾ ਹੈ। 

ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਹੁਣ ਤਕ 48.31 ਫ਼ੀ ਸਦੀ ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ, ਬ੍ਰਾਜ਼ੀਲ, ਰੂਸ, ਬਰਤਾਨੀਆ, ਸਪੇਨ ਅਤੇ ਇਟਲੀ ਤੋਂ ਬਾਦ ਭਾਰਤ ਹੁਣ ਕੋਰੋਨਾ ਵਾਇਰਸ ਤੋਂ ਬਹੁਤ ਜ਼ਿਆਦਾ ਪ੍ਰਭਾਵਤ ਦੇਸ਼ਾਂ ਦੀ ਸੂਚੀ ’ਚ ਸੱਤਵੇਂ ਨੰਬਰ ’ਤੇ ਹੈ। ਅਧਿਕਾਰੀ ਨੇ ਕਿਹਾ ਕਿ ਮੰਗਲਵਾਰ ਤੋਂ ਹੁਣ ਤਕ 217 ਲੋਕਾਂ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚ ਸੱਭ ਤੋਂ ਜ਼ਿਆਦਾ ਮਹਾਰਾਸ਼ਟਰ ’ਚ 103 ਲੋਕਾਂ ਦੀ ਮੌਤ ਹੋਈ। ਇਸ ਤੋਂ ਬਾਅਦ ਰਾਜਧਾਨੀ ਦਿੱਲੀ ’ਚ 33, ਗੁਜਰਾਤ ’ਚ 29, ਤਾਮਿਲਨਾਡੂ ’ਚ 13 ਅਤੇ ਪਛਮੀ ਬੰਗਾਲ ’ਚ 10 ਲੋਕਾਂ ਦੀ ਮੌਤ ਹੋਈ ਹੈ।

ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ’ਚ ਛੇ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ’ਚ ਪੰਜ-ਪੰਜ, ਤੇਲੰਗਾਨਾ ’ਚ ਚਾਰ, ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ਦੋ-ਦੋ, ਕੇਰਲ, ਚੰਡੀਗੜ੍ਹ, ਲੱਦਾਖ, ਪੰਜਾਬ ਅਤੇ ਉੱਤਰਾਖੰਡ ’ਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਕੋਰੋਨਾ ਵਾਇਰਸ ਕਰ ਕੇ ਦੇਸ਼ ਅੰਦਰ ਹੁਣ ਤਕ 5815 ਲੋਕਾਂ ਦੀ ਮੌਤ ਹੋ ਗਈ ਹੈ। ਮਹਾਰਾਸ਼ਟਰ ’ਚ 2465, ਗੁਜਰਾਤ ’ਚ 1092, ਦਿੱਲੀ ’ਚ 556, ਮੱਧ ਪ੍ਰਦੇਸ਼ ’ਚ 364, ਪਛਮੀ ਬੰਗਾਲ ’ਚ 335, ਉੱਤਰ ਪ੍ਰਦੇਸ਼ ’ਚ 222 ਅਤੇ ਰਾਜਸਥਾਨ ’ਚ 203 ਲੋਕਾਂ ਦੀ ਮੌਤ ਹੋ ਗਈ। ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਸੱਭ ਤੋਂ ਵੱਧ 72,300 ਮਾਮਲੇ ਮਹਾਰਾਸ਼ਟਰ ਤੋਂ ਹਨ। ਇਸ ਤੋਂ ਬਾਅਦ 24,586 ਮਾਮਲੇ ਤਾਮਿਲਨਾਡੂ, ਦਿੱਲੀ ’ਚੋਂ 22,132 ਅਤੇ ਗੁਜਰਾਤ ’ਚੋਂ 17,617 ਮਾਮਲੇ ਸਾਹਮਣੇ ਆਏ ਹਨ।     (ਪੀਟੀਆਈ)