ਓਡੀਸ਼ਾ ਰੇਲ ਹਾਦਸਾ: ਮ੍ਰਿਤਕਾਂ ਦੀ ਗਿਣਤੀ 294 ਤਕ ਪਹੁੰਚੀ, ਦਿੱਲੀ ਤੋਂ ਮੈਡੀਕਲ ਟੀਮ ਭੁਵਨੇਸ਼ਵਰ ਰਵਾਨਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਰੇਲ ਹਾਦਸੇ ਦੇ ਮੁੱਖ ਕਾਰਨ ਦਾ ਪਤਾ ਲੱਗ ਚੁਕਿਆ ਹੈ: ਰੇਲ ਮੰਤਰੀ ਅਸ਼ਵਨੀ ਵੈਸ਼ਨਵ

294 dead in Odisha Train Accident

 

ਬਾਲਾਸੋਰ: ਓਡੀਸ਼ਾ ਦੇ ਬਾਲਾਸੋਰ 'ਚ ਵਾਪਰੇ ਰੇਲ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 294 ਤਕ ਪਹੁੰਚ ਗਈ ਹੈ ਜਦਕਿ 1000 ਤੋਂ ਵੱਧ ਲੋਕ ਜ਼ਖ਼ਮੀ ਹਨ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਸਿਆ ਕਿ ਰੇਲ ਹਾਦਸੇ ਦੀ ਜਾਂਚ ਪੂਰੀ ਹੋ ਗਈ ਹੈ ਅਤੇ ਇਸ ਦੇ ਮੁੱਖ ਕਾਰਨ ਦਾ ਵੀ ਪਤਾ ਲੱਗ ਗਿਆ ਹੈ।

ਇਹ ਵੀ ਪੜ੍ਹੋ: ਸਿੱਧੂ-ਮਜੀਠੀਆ ਨੇ ਜੱਫੀ ਤਾਂ ਇਉਂ ਪਾਈ ਜਿਵੇਂ 1947 ਦੇ ਵਿਛੜੇ ਦੋ ਭਰਾ ਮਿਲੇ ਹੋਣ : ਰਵਨੀਤ ਸਿੰਘ ਬਿੱਟੂ

ਸਾਰੀ ਰਾਤ ਮੁਰੰਮਤ ਦੇ ਕੰਮ ਦੀ ਨਿਗਰਾਨੀ ਕਰ ਰਹੇ ਰੇਲ ਮੰਤਰੀ ਨੇ ਐਤਵਾਰ ਸਵੇਰੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਇਕ ਟਰੈਕ ਦੀ ਮੁਰੰਮਤ ਦਾ ਕੰਮ ਰਾਤੋ ਰਾਤ ਮੁਕੰਮਲ ਕਰ ਲਿਆ ਗਿਆ ਹੈ। ਫਿਲਹਾਲ ਓਵਰਹੈਡ ਤਾਰਾਂ ਦਾ ਕੰਮ ਚੱਲ ਰਿਹਾ ਹੈ।

ਇਹ ਵੀ ਪੜ੍ਹੋ: 1500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ASI , ਥਾਣੇ 'ਚ ਡੱਕੇ ਆਟੋ ਨੂੰ ਛੱਡਣ ਬਦਲੇ ਲਏ ਸਨ ਪੈਸੇ  

ਉਨ੍ਹਾਂ ਕਿਹਾ, "ਜਾਂਚ ਪੂਰੀ ਕਰ ਲਈ ਗਈ ਹੈ। ਕਮਿਸ਼ਨਰ (ਰੇਲ ਸੁਰੱਖਿਆ) ਜਲਦੀ ਤੋਂ ਜਲਦੀ ਅਪਣੀ ਪੂਰੀ ਜਾਂਚ ਰਿਪੋਰਟ ਦੇਣਗੇ। ਇਹ ਰਿਪੋਰਟ ਆਉਂਦੇ ਹੀ ਸਾਰੇ ਤੱਥ ਸਾਹਮਣੇ ਆ ਜਾਣਗੇ, ਇਸ ਦਰਦਨਾਕ ਹਾਦਸੇ ਦੇ ਬੁਨਿਆਦੀ ਕਾਰਨ ਦਾ ਵੀ ਪਤਾ ਚੱਲ ਚੁਕਿਆ ਹੈ"।

ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਓਡੀਸ਼ਾ ਰੇਲ ਹਾਦਸੇ 'ਤੇ ਪ੍ਰਗਟਾਇਆ ਦੁੱਖ

ਉਧਰ ਨਵੀਂ ਦਿੱਲੀ ਸਥਿਤ ਇੰਡੀਅਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਅਤੇ ਹੋਰ ਕੇਂਦਰ ਸਰਕਾਰ ਦੇ ਹਸਪਤਾਲਾਂ ਦੇ ਡਾਕਟਰਾਂ ਦੀ ਇਕ ਟੀਮ ਨੂੰ ਓਡੀਸ਼ਾ ਰੇਲ ਹਾਦਸੇ ਦੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਭਾਰਤੀ ਹਵਾਈ ਸੈਨਾ ਦੇ ਇਕ ਵਿਸ਼ੇਸ਼ ਜਹਾਜ਼ ਰਾਹੀਂ ਭੁਵਨੇਸ਼ਵਰ ਭੇਜਿਆ ਗਿਆ ਹੈ।