ਟੋਲ' ਕਦੇ ਖ਼ਤਮ ਨਹੀਂ ਹੋ ਸਕਦਾ : ਗਡਕਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕੌਮੀ ਰਾਜਮਾਰਗਾਂ ਤੋਂ ਟੋਲ ਤੋਂ ਛੋਟ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜੇ ਲੋਕਾਂ ਨੂੰ ਚੰਗੀਆਂ ਸੇਵਾਵਾਂ ਚਾਹੀਦੀਆਂ....

Nitin Gadkari

ਮੁੰਬਈ,  ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕੌਮੀ ਰਾਜਮਾਰਗਾਂ ਤੋਂ ਟੋਲ ਤੋਂ ਛੋਟ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜੇ ਲੋਕਾਂ ਨੂੰ ਚੰਗੀਆਂ ਸੇਵਾਵਾਂ ਚਾਹੀਦੀਆਂ ਹਨ ਤਾਂ ਲੋਕਾਂ ਨੂੰ ਭੁਗਤਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 'ਬਣਾਉ, ਚਲਾਉ, ਸੌਂਪ ਦਿਉ' ਮਾਡਲ ਤਹਿਤ ਸੜਕਾਂ ਦੇ ਨਿਰਮਾਣ ਵਾਸਤੇ

ਪੈਸਾ ਇਕੱਠਾ ਕਰਨ ਲਈ ਟੋਲ ਲੈਣ ਦਾ ਕੰਮ ਕਦੇ ਖ਼ਤਮ ਨਹੀਂ ਹੋ ਸਕਦਾ। ਚਾਰ ਸਾਲ ਵਿਚ ਇਕ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਦਾਅਵਾ ਕੀਤਾ ਹੈ। ਗਡਕਰੀ ਨੇ ਕਿਹਾ ਕਿ ਅਪਣੇ ਅਧੀਨ ਆਉਣ ਵਾਲੇ ਵਿਭਾਗਾਂ ਨੇ ਮਈ 2014 ਵਿਚ ਐਨਡੀਏ ਸਰਕਾਰ ਆਉਣ ਮਗਰੋਂ ਇਕ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦਿਤਾ ਹੈ