ਵਪਾਰਕ ਐਲਪੀਜੀ ਗੈਸ ਦੀ ਕੀਮਤ 7 ਰੁਪਏ ਪ੍ਰਤੀ ਸਲੰਡਰ ਵਧੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਤੋਂ ਪਹਿਲਾਂ ਜੂਨ ਮਹੀਨੇ ਦੌਰਾਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ

The price of commercial LPG gas increased by Rs 7 per cylinder

ਨਵੀਂ ਦਿੱਲੀ - ਦਿੱਲੀ ਵਿਚ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਇੱਕ ਸਿਲੰਡਰ ਦੀ ਕੀਮਤ ਵਿਚ 7 ​​ਰੁਪਏ ਦਾ ਵਾਧਾ ਕੀਤਾ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਦੀ ਕੀਮਤ ਲੰਬੇ ਸਮੇਂ ਤੋਂ ਸਥਿਰ ਰਹੀ ਹੈ। ਹੁਣ ਦਿੱਲੀ ਵਿਚ ਵਪਾਰਕ ਗੈਸ ਸਿਲੰਡਰ ਯਾਨੀ 19 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਪ੍ਰਚੂਨ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ।

ਕਮਰਸ਼ੀਅਲ ਗੈਸ ਸਿਲੰਡਰ 'ਚ ਵਾਧਾ 1 ਜੁਲਾਈ ਤੋਂ ਲਾਗੂ ਹੋ ਗਿਆ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਦੌਰਾਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ ਪਰ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਫਿਲਹਾਲ ਮੁੰਬਈ 'ਚ ਵਪਾਰਕ ਗੈਸ ਸਿਲੰਡਰ ਦੀ ਕੀਮਤ 1733.50 ਰੁਪਏ ਹੈ, ਜੋ ਜੂਨ 'ਚ 1725 ਰੁਪਏ ਪ੍ਰਤੀ ਕਿਲੋਗ੍ਰਾਮ ਸੀ।