ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ, ਕਿਹਾ- ਮੈਂ ਤੁਹਾਡੇ ਨਾਲ ਹਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਉਸਦੀ ਲਾਸ਼ ਦਾ ਜਬਰਦਸਤੀ ਅੰਤਮ ਸੰਸਕਾਰ ਕੀਤਾ ਗਿਆ ਹੈ।

Rahul Gandhi met Family of minor girl who was raped

ਨਵੀਂ ਦਿੱਲੀ: ਦਿੱਲੀ ਦੇ ਕੈਂਟ (Delhi Cantt Rape Case) ਇਲਾਕੇ ਵਿਚ 9 ਸਾਲਾ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਹੱਤਿਆ ਕਰਨ ਦਾ ਮਾਮਲਾ ਗਰਮਾਇਆ ਹੋਇਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਬੁੱਧਵਾਰ ਨੂੰ ਦਿੱਲੀ ਕੈਂਟ ਵਿਖੇ ਉਸ ਪੀੜਤ ਦਲਿਤ ਪਰਿਵਾਰ (met Family of girl who was raped) ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਪੀੜਤ ਪਰਿਵਾਰ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਮੀਡੀਆ ਨਾਲ ਗੱਲਬਾਤ ਵਿਚ ਕਿਹਾ ਕਿ, “ਮੈਂ ਪੀੜਤ ਪਰਿਵਾਰ ਨਾਲ ਗੱਲ ਕੀਤੀ। ਉਹ ਸਿਰਫ ਨਿਆਂ ਚਾਹੁੰਦੇ ਹਨ ਹੋਰ ਕੁਝ ਨਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਇਨਸਾਫ਼ ਨਹੀਂ ਕੀਤਾ ਗਿਆ। ਉਨ੍ਹਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ ਅਤੇ ਅਸੀਂ ਅਜਿਹਾ ਕਰਾਂਗੇ। ਮੈਂ ਉਨ੍ਹਾਂ ਨੂੰ ਕਿਹਾ ਕਿ ਅਸੀਂ ਉਨ੍ਹਾਂ ਦੇ ਨਾਲ ਖੜੇ ਹਾਂ। ਰਾਹੁਲ ਗਾਂਧੀ ਉਨ੍ਹਾਂ ਦੇ ਨਾਲ ਖੜ੍ਹਾ ਹੈ, ਜਦੋਂ ਤੱਕ ਉਨ੍ਹਾਂ ਨੂੰ ਨਿਆਂ ਨਹੀਂ ਮਿਲਦਾ।”

ਹੋਰ ਪੜ੍ਹੋ: ਜੱਜ ਉੱਤਮ ਆਨੰਦ ਮੌਤ ਮਾਮਲਾ: CBI ਦੇ ਹੱਥਾਂ ‘ਚ ਸੌਂਪੀ ਜਾਵੇਗੀ ਜਾਂਚ, ਅਦਾਲਤ ਨੇ ਦਿੱਤੀ ਇਜਾਜ਼ਤ

ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ਵਿਚ ਗੁੱਸੇ ਦਾ ਮਾਹੌਲ ਹੈ। ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਉਸਦੀ ਲਾਸ਼ ਦਾ ਜਬਰਦਸਤੀ ਅੰਤਮ ਸੰਸਕਾਰ ਕੀਤਾ ਗਿਆ ਹੈ। ਵਿਰੋਧੀ ਧਿਰ ਇਸ ਮਾਮਲੇ 'ਤੇ ਸਰਕਾਰ 'ਤੇ ਸਵਾਲ ਉਠਾ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇਸ ਸਬੰਧ ਵਿਚ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੱਤਾ।

ਹੋਰ ਪੜ੍ਹੋ: ਅੰਮ੍ਰਿਤਸਰ 'ਚ ਗੈਂਗਵਾਰ! ਹਸਪਤਾਲ ਬਾਹਰ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰਕੇ ਕਤਲ

ਹੋਰ ਪੜ੍ਹੋ: ਹੁਣ ਦੇਸ਼ ਦੀਆਂ ਨਜ਼ਰਾਂ ਕੁੜੀਆਂ ਦੀ ਹਾਕੀ ਟੀਮ ’ਤੇ ਟਿਕੀਆਂ

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਇਸ ਮਾਮਲੇ 'ਤੇ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਿੱਲੀ ਦੇ ਨਾਲ-ਨਾਲ ਪੂਰੇ ਦੇਸ਼ ਦੀਆਂ ਨਜ਼ਰਾਂ ਇਸ ਖ਼ਬਰ 'ਤੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਇਲਾਵਾ ਦੇਸ਼ ਦੇ ਕਈ ਨੇਤਾਵਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਸਥਾਨਕ ਲੋਕ ਪੁਲਿਸ ਦੇ ਰਵੱਈਏ ਤੋਂ ਵੀ ਬਹੁਤ ਨਾਰਾਜ਼ ਹਨ। ਇਸ ਮਾਮਲੇ ਵਿਚ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਰਾਹੁਲ ਗਾਂਧੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਜਲਦੀ ਹੀ ਪੀੜਤ ਪਰਿਵਾਰ ਨੂੰ ਮਿਲਣਗੇ।