ਨਾਬਾਲਗ ਬੱਚੀ ਦੇ ਬਲਾਤਕਾਰ ਅਤੇ ਹੱਤਿਆ ’ਤੇ ਮੋਦੀ ਮੰਤਰੀ ਮੰਡਲ ਦੀ ਮਹਿਲਾ ਸ਼ਕਤੀ ਚੁੱਪ ਕਿਉਂ?- ਕਾਂਗਰਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਵਿਚ ਇਕ 9 ਸਾਲਾ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਉਸ ਦੀ ਹੱਤਿਆ ਅਤੇ ਜਬਰਨ ਅੰਤਿਮ ਸਸਕਾਰ ਕਰਨ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ।

Minor gang-raped in Delhi

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ 9 ਸਾਲਾ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਉਸ ਦੀ ਹੱਤਿਆ ਅਤੇ ਜਬਰਨ ਅੰਤਿਮ ਸਸਕਾਰ ਕਰਨ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸ ਘਟਨਾ ਦੀ ਦੇਸ਼ ਵਿਚ ਹਰ ਪਾਸੇ ਅਲੋਚਨਾ ਹੋ ਰਹੀ ਹੈ। ਆਮ ਲੋਕਾਂ ਤੋਂ ਲੈ ਕੇ ਸਿਆਸਤਦਾਨਾਂ ਤੱਕ ਹਰ ਕੋਈ ਇਸ ਮਾਮਲੇ ਨੂੰ ਲੈ ਕੇ ਕਈ ਸਵਾਲ ਚੁੱਕ ਰਹੇ ਹਨ।

ਹੋਰ ਪੜ੍ਹੋ: Laurel Hubbard ਨੇ ਰਚਿਆ ਇਤਿਹਾਸ, ਉਲੰਪਿਕ ਵਿਚ ਹਿੱਸਾ ਲੈਣ ਵਾਲੀ ਪਹਿਲੀ ਟ੍ਰਾਂਸਜੈਂਡਰ ਐਥਲੀਟ ਬਣੀ

ਇਸ ਦੌਰਾਨ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਅਤੇ ਮੰਤਰੀਆਂ ਵੱਲੋਂ ਕੋਈ ਪ੍ਰਤੀਕਿਰਿਆ ਨਾ ਦੇਣ ’ਤੇ ਵਿਰੋਧੀ ਧਿਰਾਂ ਸਵਾਲ ਚੁੱਕ ਰਹੀਆਂ ਹਨ। ਇਸ ਨੂੰ ਲੈ ਕੇ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀ ਵੀ ਨੇ ਮੋਦੀ ਮੰਤਰੀ ਮੰਡਲ ਦੀਆਂ ਮਹਿਲਾ ਮੰਤਰੀਆਂ ਦੀ ਤਸਵੀਰ ਸਾਂਝੀ ਕਰਦਿਆਂ ਇਕ ਸਵਾਲ ਕੀਤਾ ਹੈ।

ਹੋਰ ਪੜ੍ਹੋ: ਹੰਗਾਮੇ ਦੇ ਚੱਲਦਿਆਂ ਦੋਵੇਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਉਹਨਾਂ ਲਿਖਿਆ, ‘ਦਿੱਲੀ ਵਿਚ 9 ਸਾਲ ਦੀ ਨਾਬਾਲਗ ਬੱਚੀ ਨਾਲ ਬਲਾਤਕਾਰ ਹੋਇਆ। ਉਸ ਦੀ ਹੱਤਿਆ ਕਰ ਦਿੱਤੀ ਗਈ ਅਤੇ ਫਿਰ ਜਬਰਨ ਉਸ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਘਟਨਾ ’ਤੇ ਮੋਦੀ ਮੰਤਰੀ ਮੰਡਲ ਦੀ ਮਹਿਲਾ ਸ਼ਕਤੀ ਨੇ ਕੁਝ ਵੀ ਬੋਲਿਆ ਕੀ?’ ਇਸ ਟਵੀਟ ਦਾ ਜਵਾਬ ਦਿੰਦਿਆਂ ਇਕ ਯੂਜ਼ਰ ਨੇ ਲਿਖਿਆ ਕਿ, ‘ਇਹ ਉਹ ਔਰਤਾਂ ਹਨ ਜੋ ਡਾ. ਮਨਮੋਹਨ ਸਿੰਘ ਸਰਕਾਰ ਦੌਰਾਨ ਚੂੜੀਆਂ ਭੇਜਿਆ ਕਰਦੀਆਂ ਸੀ ਅਤੇ ਅੱਜ ਇਹਨਾਂ ਨੇ ਮੂੰਹ ’ਤੇ ਤਾਲਾ ਲਗਾਇਆ ਹੋਇਆ ਹੈ।

ਹੋਰ ਪੜ੍ਹੋ: ਭਾਰਤੀ ਮੁੱਕੇਬਾਜ਼ ਲਵਲੀਨਾ ਤੁਰਕੀ ਦੀ ਖਿਡਾਰਨ ਤੋਂ ਸੈਮੀ ਫਾਈਨਲ ਮੁਕਾਬਲਾ ਹਾਰੀ

ਦੱਸ ਦਈਏ ਕੇਂਦਰੀ ਮੰਤਰੀ ਮੰਡਲ ਵਿਚ ਕੁੱਲ 11 ਮਹਿਲਾ ਮੰਤਰੀ ਹਨ ਪਰ ਇਸ ਘਟਨਾ ਨੂੰ ਲੈ ਕੇ ਇਹਨਾਂ ਵਿਚੋਂ ਕਿਸੇ ਇਕ ਦਾ ਵੀ ਕੋਈ ਬਿਆਨ ਨਹੀਂ ਆਇਆ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਖੇਤਰ ਦੇ ਪਿੰਡ ਨਾਂਗਲ ਵਿਚ ਇਕ ਨਾਬਾਲਗ ਬੱਚੀ ਨਾਲ ਸਮੂਹਿਕ ਬਲਾਤਕਾਰ ਹੋਇਆ ਸੀ। ਇਸ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਦੀ ਸਹਿਮਤੀ ਤੋਂ ਬਿਨ੍ਹਾਂ ਹੀ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਹਰ ਕੋਈ ਪ੍ਰਸ਼ਾਸਨ ’ਤੇ ਸਵਾਲ ਚੁੱਕ ਰਿਹਾ ਹੈ।