ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਚੁੱਕੇ ਪੰਜਾਬ ਦੇ ਇਹ ਮੁੱਦੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਘਵ ਚੱਢਾ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ 12% GST ਲਗਾਉਣ ਦਾ ਫੈਸਲਾ ਵਾਪਸ ਲੈਣ ਅਤੇ ਪੰਜਾਬ ਲਈ ਵੱਡੇ ਆਰਥਕ ਪੈਕੇਜ ਦੀ ਮੰਗ ਕੀਤੀ।

Raghav Chadha meets Finance Minister Nirmala Sitharaman



ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਘਵ ਚੱਢਾ ਨੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ 12% GST ਲਗਾਉਣ ਦਾ ਫੈਸਲਾ ਵਾਪਸ ਲੈਣ ਅਤੇ ਪੰਜਾਬ ਲਈ ਵੱਡੇ ਆਰਥਕ ਪੈਕੇਜ ਦੀ ਮੰਗ ਕੀਤੀ।

Raghav Chadha meets Finance Minister Nirmala Sitharaman

ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਉਹਨਾਂ ਦੱਸਿਆ ਕਿ ਵਿੱਤ ਮੰਤਰੀ ਨੇ ਇਹਨਾਂ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਚੱਢਾ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ 'ਤੇ ਜੀਐਸਟੀ ਲਗਾਉਣਾ ਸਿੱਖਾਂ ਅਤੇ ਪੰਜਾਬੀਆਂ 'ਤੇ 'ਔਰੰਗਜ਼ੇਬ ਦੇ ਜਜ਼ੀਆ ਟੈਕਸ' ਬਰਾਬਰ ਹੈ।

Raghav Chadha

ਉਹਨਾਂ ਕਿਹਾ, “ਮੈਂ ਕੇਂਦਰੀ ਵਿੱਤ ਮੰਤਰੀ ਨੂੰ 3 ਕਰੋੜ ਪੰਜਾਬੀਆਂ ਅਤੇ ਸੰਗਤ ਵੱਲੋਂ ਹੱਥ ਜੋੜ ਕੇ ਅਪੀਲ ਕੀਤੀ ਕਿ ਸਾਡੀਆਂ ਭਾਵਨਾਵਾਂ ’ਤੇ ਕੋਈ ਟੈਕਸ ਨਾ ਲਗਾਇਆ ਜਾਵੇ”।   ਰਾਘਵ ਚੱਢਾ ਨੇ ਕਿਹਾ ਕਿ ਜਦੋਂ ਦੇਸ਼ ਬਹੁਤ ਭਿਆਨਕ ਦੌਰ ’ਚੋਂ ਗੁਜ਼ਰ ਰਿਹਾ ਸੀ ਤਾਂ ਪੰਜਾਬ ਨੇ ਦੇਸ਼ ਦਾ ਢਿੱਡ ਭਰਿਆ। ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਖੇਤੀ ਕਰਕੇ ਦੇਸ਼ ਦਾ ਢਿੱਡ ਤਾਂ ਭਰ ਦਿੱਤਾ ਪਰ ਪੰਜਾਬ ਦਾ ਪਾਣੀ ਸੁੱਕਦਾ ਗਿਆ।

Raghav Chadha

ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ। ਇਸ ਲਈ ਮੈਂ ਕੇਂਦਰ ਸਰਕਾਰ ਤੋਂ ਵੱਡੇ ਆਰਥਕ ਪੈਕੇਜ ਅਤੇ ਪੰਜਾਬ ਲਈ ਪਾਣੀ ਦੇ ਵਾਧੂ ਸਰੋਤਾਂ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤਾ ਸਾਲਾਂ ਤੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।