ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ, 3 ਜਵਾਨ ਜ਼ਖਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

File Photo

 

ਸ੍ਰੀਨਗਰ - ਦੱਖਣੀ ਕਸ਼ਮੀਰ ਦੇ ਕੁਲਗਾਮ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਮੁਕਾਬਲਾ ਹਾਲਨ ਮੰਜਗਾਮ ਇਲਾਕੇ 'ਚ ਹੋਇਆ ਹੈ। ਇਸ 'ਚ ਤਿੰਨ ਜਵਾਨ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਫਿਲਹਾਲ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਖਿਲਾਫ਼ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਇੱਥੇ ਕੁਝ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ, ਸੀਆਰਪੀਐਫ ਅਤੇ ਸੈਨਾ ਤਿੰਨਾਂ ਨੇ ਇੱਕ ਸਾਂਝਾ ਆਪਰੇਸ਼ਨ ਚਲਾਇਆ।  

ਇਕ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਬਲਾਂ ਦੀ ਸੰਯੁਕਤ ਟੀਮ ਨੇ ਸ਼ੱਕੀ ਸਥਾਨ ਵੱਲ ਆਪਣੀ ਤਲਾਸ਼ੀ ਤੇਜ਼ ਕੀਤੀ, ਲੁਕੇ ਹੋਏ ਅੱਤਵਾਦੀਆਂ ਨੇ ਆਪਣੇ ਆਪ ਨੂੰ ਘੇਰਿਆ ਦੇਖ ਕੇ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਇਸ 'ਤੇ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਅਧਿਕਾਰੀ ਨੇ ਦੱਸਿਆ ਕਿ ਇਲਾਕੇ 'ਚ ਗੋਲੀਬਾਰੀ ਜਾਰੀ ਹੈ ਅਤੇ ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ।