Shibu Soren Death News: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦਿਹਾਂਤ
81 ਸਾਲ ਦੀ ਉਮਰ ਵਿਚ ਲਏ ਆਖ਼ਰੀ ਸਾਹ
Former Jharkhand Chief Minister Shibu Soren passes away: ਰਾਜ ਸਭਾ ਮੈਂਬਰ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ (ਗੁਰੂਜੀ) ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿਚ ਦਾਖ਼ਲ ਸਨ। ਨਿਊਰੋਲੋਜੀ, ਕਾਰਡੀਓਲੋਜੀ ਅਤੇ ਨੈਫਰੋਲੋਜੀ ਦੇ ਮਾਹਰ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਸੀ।
ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਦਿਮਾਗੀ ਦੌਰਾ ਪਿਆ ਸੀ। ਇਸ ਨਾਲ ਉਨ੍ਹਾਂ ਦੇ ਸਰੀਰ ਦੇ ਖੱਬੇ ਪਾਸੇ ਅਧਰੰਗ ਹੋ ਗਿਆ ਸੀ। 81 ਸਾਲਾ ਗੁਰੂ ਜੀ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਹਨ। ਉਹ ਇੱਕ ਸਾਲ ਤੋਂ ਡਾਇਲਸਿਸ 'ਤੇ ਸਨ। ਉਹ ਸ਼ੂਗਰ ਤੋਂ ਪੀੜਤ ਸਨ ਅਤੇ ਉਨ੍ਹਾਂ ਦੀ ਦਿਲ ਦੀ ਬਾਈਪਾਸ ਸਰਜਰੀ ਵੀ ਹੋਈ ਸੀ।
ਸ਼ਿਬੂ ਸੋਰੇਨ ਝਾਰਖੰਡ ਮੁਕਤੀ ਮੋਰਚਾ ਦੇ ਸੰਸਥਾਪਕ ਸਰਪ੍ਰਸਤ ਸਨ। ਉਹ ਯੂਪੀਏ ਦੇ ਪਹਿਲੇ ਕਾਰਜਕਾਲ ਦੌਰਾਨ ਕੋਲਾ ਮੰਤਰੀ ਰਹੇ ਸਨ। ਹਾਲਾਂਕਿ, ਚਿਰੂਦੀਹ ਕਤਲ ਕੇਸ ਵਿੱਚ ਉਨ੍ਹਾਂ ਦਾ ਨਾਮ ਆਉਣ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ।
81 ਸਾਲਾ ਦਿਸ਼ੋਮ ਗੁਰੂ ਸ਼ਿਬੂ ਸੋਰੇਨ ਦਾ ਜਨਮ 11 ਜਨਵਰੀ 1944 ਨੂੰ ਮੌਜੂਦਾ ਰਾਮਗੜ੍ਹ ਜ਼ਿਲ੍ਹੇ ਦੇ ਗੋਲਾ ਬਲਾਕ ਦੇ ਨੇਮਰਾ ਵਿੱਚ ਹੋਇਆ ਸੀ। ਪਿੰਡ ਦੇ ਸਕੂਲ ਤੋਂ ਮੁੱਢਲੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਦਿਸ਼ੋਮ ਗੁਰੂ ਦਾ ਜੀਵਨ ਸੰਘਰਸ਼ਾਂ ਨਾਲ ਭਰਿਆ ਰਿਹਾ ਹੈ।
"(For more news apart from “ Former Jharkhand Chief Minister Shibu Soren passes away , ” stay tuned to Rozana Spokesman.)