ICJ ਵਿਚ ਪਾਕਿ ਵਕੀਲ ਨੇ ਕਿਹਾ ਕਸ਼ਮੀਰ ਵਿਚ ਨਸਲਕੁਸ਼ੀ ਸਾਬਤ ਕਰਨਾ ਮੁਸ਼ਕਿਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਾਕਿਸਤਾਨੀ ਵਕੀਲ ਨੇ ਇਹ ਦਲੀਲ ਇਮਰਾਨ ਖਾਨ ਸਰਕਾਰ ਵੱਲੋਂ ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ਦੀ ਅਦਾਲਤ ਵਿਚ ਲਿਜਾਣ ਦੀਆਂ ਕੋਸ਼ਿਸ਼ਾਂ ਦਰਮਿਆਨ ਦਿੱਤੀ ਹੈ

Pakistani lawyer at ICJ said it was difficult to prove genocide in Kashmir

ਇਸਲਾਮਾਬਾਦ: ਕਸ਼ਮੀਰ ਮੁੱਦੇ ਨੂੰ ਲੈ ਕੇ ਭਾਰਤ ਨੂੰ ਆਈਸੀਜੇ 'ਚ ਘਸੀਟਣ ਦੀ ਧਮਕੀ ਦੇਣ ਵਾਲੇ ਪਾਕਿਸਤਾਨ ਨੂੰ ਇਕ ਹੋਰ ਝਟਕਾ ਮਿਲਿਆ ਹੈ। ਪਾਕਿਸਤਾਨ ਦੇ ਵਕੀਲ ਖਾਵਰ ਕੁਰੈਸ਼ੀ ਨੇ ਇਸ ਕੇਸ ਬਾਰੇ ਇਮਰਾਨ ਖਾਨ ਸਰਕਾਰ ਨੂੰ ਸ਼ੀਸ਼ਾ ਦਿਖਾਇਆ ਹੈ। ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈ.ਸੀ.ਜੇ.) ਵਿਚ ਪਾਕਿਸਤਾਨ ਦੇ ਵਕੀਲ ਨੇ ਕਿਹਾ ਹੈ ਕਿ ਕਿਸੇ ਰਾਸ਼ਟਰ ਦੇ ਹੱਥੋਂ ਹੋ ਰਹੀ ਨਸਲਕੁਸ਼ੀ ਨੂੰ ਸਾਬਤ ਕਰਨ ਲਈ​ ਸਬੂਤ ਇਕੱਠੇ ਕਰਨਾ ਮੁਸ਼ਕਲ ਹੈ।

ਪਾਕਿਸਤਾਨੀ ਵਕੀਲ ਨੇ ਇਹ ਦਲੀਲ ਇਮਰਾਨ ਖਾਨ ਸਰਕਾਰ ਵੱਲੋਂ ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ਦੀ ਅਦਾਲਤ ਵਿਚ ਲਿਜਾਣ ਦੀਆਂ ਕੋਸ਼ਿਸ਼ਾਂ ਦਰਮਿਆਨ ਦਿੱਤੀ ਹੈ। ਮਸ਼ਹੂਰ ਕੁਲਭੂਸ਼ਣ ਯਾਦਵ ਕੇਸ ਵਿਚ ਆਈਸੀਜੇ ਵਿਚ ਪਾਕਿਸਤਾਨ ਦੇ ਪੱਖ ਵਿਚ ਵਕੀਲ ਰਹੇ ਖਾਵਰ ਕੁਰੈਸ਼ੀ ਨੇ ਪਾਕਿਸਤਾਨ ਦੇ ਇੱਕ ਨਿਊਜ਼ ਚੈਨਲ ਨੂੰ ਦੱਸਿਆ ਕਿ ਨਸਲਕੁਸ਼ੀ ਨੂੰ ਸਾਬਤ ਕਰਨਾ ਬਹੁਤ ਮੁਸ਼ਕਲ ਹੈ।

ਇੱਕ ਸਵਾਲ ਦੇ ਜਵਾਬ ਵਿਚ, ਕੁਰੈਸ਼ੀ ਨੇ ਕਿਹਾ, "ਨਸਲਕੁਸ਼ੀ ਨੂੰ ਸਾਬਤ ਕਰਨ ਵਾਲੀ ਸਭ ਤੋਂ ਬੁਨਿਆਦੀ ਚੀਜ਼ ਠੋਸ ਸਬੂਤ ਇਕੱਠੇ ਕਰਨਾ ਹੈ ਅਤੇ ਇੱਕ ਰਾਸ਼ਟਰ ਦੇ ਹੱਥੋਂ ਹੋ ਰਹੀ ਨਸਲਕੁਸ਼ੀ ਨੂੰ ਸਾਬਤ ਕਰਨਾ ਬਹੁਤ ਮੁਸ਼ਕਲ ਹੈ।" ਪਾਕਿਸਤਾਨ ਨੇ ਕਸ਼ਮੀਰ ਮੁੱਦੇ ਨੂੰ ਆਈਸੀਜੇ ਵਿਚ ਲੈ ਜਾਣ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਪ੍ਰਧਾਨ ਮੰਤਰੀ ਕਸ਼ਮੀਰ ਮਾਮਲੇ ਵਿਚ ਦੁਨੀਆਂ ਦੇ ਕਈ ਦੇਸ਼ਾਂ ਨਾਲ ਸੰਪਰਕ ਕਰ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਅਤੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਵਾਲੀ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਖ਼ਤਮ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਬੰਧ ਤਣਾਅਪੂਰਨ ਹੋ ਗਏ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।