ਸਿਮਰਜੀਤ ਬੈਂਸ ਖਿਲਾਫ਼ ਦਰਜ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਨੇ ਮੰਗਿਆ ਪੰਜਾਬ ਸਰਕਾਰ ਤੋਂ ਜਵਾਬ 

ਏਜੰਸੀ

ਖ਼ਬਰਾਂ, ਰਾਸ਼ਟਰੀ

10 ਜੁਲਾਈ ਨੂੰ ਬਲਾਤਕਾਰ ਦੇ ਮਾਮਲੇ ਵਿਚ ਬੈਂਸ ਖਿਲਾਫ਼ ਦਰਜ ਹੋਈ ਸੀ ਐਫਆਈਆਰ

Simarjit Singh Bains

ਲੁਧਿਆਣਾ : ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਬਾਰੇ ਹਾਈ ਕੋਰਟ ਨੂੰ ਦੱਸਿਆ ਕਿ ਬੈਂਸ ਵਿਰੁੱਧ ਦਰਜ 17 ਮਾਮਲਿਆਂ ਦੀ ਜਾਂਚ ਚੱਲ ਰਹੀ ਹੈ। ਇਸ ਵਿਚ 10 ਜੁਲਾਈ ਨੂੰ ਬਲਾਤਕਾਰ ਦੇ ਮਾਮਲੇ ਵਿਚ ਬੈਂਸ ਦੇ ਖਿਲਾਫ਼ ਦਰਜ ਐਫਆਈਆਰ ਵੀ ਸ਼ਾਮਲ ਹੈ। ਇਸ ਮਾਮਾਲੇ ਵਿਚ ਸੀਨੀਅਰ ਵਕੀਲ ਰੁਪਿੰਦਰ ਖੋਸਲਾ ਨੇ ਕਿਹਾ ਕਿ ਜੇਕਰ ਪੁਲਿਸ ਨੇ ਇਸੇ ਤਰ੍ਹਾਂ ਜਾਂਚ ਕਰਨੀ ਹੈ ਅਤੇ ਕੋਈ ਕਾਰਵਾਈ ਨਹੀਂ ਕਰਨੀ ਹੈ, ਤਾਂ ਇਸ ਪਟੀਸ਼ਨ ਵਿਚ ਕੋਈ ਉਚਿਤਤਾ ਨਹੀਂ ਹੈ। ਪੁਲਿਸ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰ ਰਹੀ ਹੈ।

ਇਹ ਵੀ ਪੜ੍ਹੋ -  SBI ਗਾਹਕਾਂ ਲਈ ਜ਼ਰੂਰੀ ਖ਼ਬਰ! ਕਈ ਘੰਟਿਆਂ ਲਈ ਬੰਦ ਰਹਿਣਗੀਆਂ ਇਹ ਸੇਵਾਵਾਂ

ਇਸ ‘ਤੇ ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਕਰਮਜੀਤ ਸਿੰਘ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਤਾੜਦਿਆਂ ਕਿਹਾ ਕਿ ਜੇਕਰ ਜਾਂਚ ਅਧਿਕਾਰੀ ਮਾਮਲੇ ਦੀ ਸਹੀ ਜਾਂਚ ਨਹੀਂ ਕਰ ਰਿਹਾ ਤਾਂ ਸਰਕਾਰ ਚਾਹੇ ਤਾਂ ਉਕਤ ਅਧਿਕਾਰੀ ਦੀ ਥਾਂ ਲੈ ਸਕਦੀ ਹੈ। ਹਾਈਕੋਰਟ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਸਕਦੀ ਹੈ। ਸਰਕਾਰ ਨੇ ਹਾਈ ਕੋਰਟ ਨੂੰ ਇਸ ‘ਤੇ ਠੋਸ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ -  ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਸਜ਼ਾ 'ਤੇ ਹਾਈਕੋਰਟ ਨੇ ਲਗਾਈ ਰੋਕ

ਪਿਛਲੀ ਸੁਣਵਾਈ ‘ਤੇ ਔਰਤ ਦੀ ਸ਼ਿਕਾਇਤ ‘ਤੇ ਵਿਧਾਇਕ ਬੈਂਸ ਵਿਰੁੱਧ ਦਰਜ ਹੋਏ ਬਲਾਤਕਾਰ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਬੈਂਸ ਦੇ ਖਿਲਾਫ ਹੋਰ ਕਿੰਨੇ ਮਾਮਲੇ ਦਰਜ ਹਨ ਅਤੇ ਹੁਣ ਉਨ੍ਹਾਂ ਦੀ ਸਥਿਤੀ ਕੀ ਹੈ, ਉਨ੍ਹਾਂ ਨੇ ਜਾਣਕਾਰੀ ਮੰਗੀ ਸੀ। ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਵਿਚ ਹਲਫ਼ਨਾਮਾ ਦਾਇਰ ਕੀਤਾ ਅਤੇ ਦੱਸਿਆ ਕਿ ਹਾਈਕੋਰਟ ਦੇ ਆਦੇਸ਼ ਦੁਆਰਾ, ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਵਿਰੁੱਧ ਜਿੱਥੇ ਉਨ੍ਹਾਂ ਦੇ ਵਿਰੁੱਧ ਚੱਲ ਰਹੇ ਕੇਸਾਂ ਵਿਚ ਰੋਕ ਹੈ, ਉਨ੍ਹਾਂ ਦੇ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।