Himachal Weather Update News: ਕੁੱਲੂ ਵਿੱਚ ਖਿਸਕੀ ਜ਼ਮੀਨ, ਇੱਕ ਦੀ ਮੌਤ, 6 ਲੋਕ ਫਸੇ, 5 ਜ਼ਿਲ੍ਹਿਆਂ ਵਿਚ ਅੱਜ ਭਾਰੀ ਮੀਂਹ ਦੀ ਚੇਤਾਵਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Himachal Weather Update News: ਸੂਬੇ 'ਚ ਭਾਰੀ ਮੀਂਹ ਕਾਰਨ 5 ਰਾਸ਼ਟਰੀ ਰਾਜਮਾਰਗਾਂ ਸਮੇਤ 1359 ਸੜਕਾਂ ਬੰਦ

Himachal Weather Update News

Himachal Weather Update News:  ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਤਬਾਹੀ ਮਚੀ ਹੋਈ ਹੈ। ਅੱਜ ਸਵੇਰੇ ਕੁੱਲੂ ਦੇ ਅਖਾੜਾ ਬਾਜ਼ਾਰ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਘਰ ਤਬਾਹ ਹੋ ਗਏ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇੱਕ ਔਰਤ ਸਮੇਤ 6 ਲੋਕ ਅੰਦਰ ਫਸ ਗਏ। ਐਨਡੀਆਰਐਫ ਅਤੇ ਸਥਾਨਕ ਪੁਲਿਸ ਨੇ ਤਿੰਨ ਲੋਕਾਂ ਨੂੰ ਸੁਰੱਖਿਅਤ ਬਚਾਇਆ ਹੈ।

ਸੂਬੇ ਵਿੱਚ ਭਾਰੀ ਮੀਂਹ ਕਾਰਨ 5 ਰਾਸ਼ਟਰੀ ਰਾਜਮਾਰਗਾਂ ਸਮੇਤ 1359 ਸੜਕਾਂ ਬੰਦ ਹਨ। ਮੌਸਮ ਵਿਭਾਗ ਨੇ ਅੱਜ ਸਵੇਰੇ 10 ਵਜੇ ਤੱਕ ਕਿੰਨੌਰ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਕਾਂਗੜਾ, ਕੁੱਲੂ, ਮੰਡੀ ਅਤੇ ਸਿਰਮੌਰ ਵਿੱਚ ਕੱਲ੍ਹ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੌਨਸੂਨ ਸੀਜ਼ਨ ਵਿੱਚ ਸੂਬੇ ਵਿੱਚ ਆਮ ਨਾਲੋਂ 46 ਪ੍ਰਤੀਸ਼ਤ ਵੱਧ ਮੀਂਹ ਪਿਆ ਹੈ। 1 ਜੂਨ ਤੋਂ 2 ਸਤੰਬਰ ਤੱਕ ਆਮ ਮੀਂਹ 630.2 ਮਿਲੀਮੀਟਰ ਹੁੰਦਾ ਹੈ, ਪਰ ਇਸ ਵਾਰ 921.4 ਮਿਲੀਮੀਟਰ ਮੀਂਹ ਪਿਆ ਹੈ।

(For more news apart from “ Himachal Weather Update News, ” stay tuned to Rozana Spokesman.)