2.50 ਰੁਪਏ ਪ੍ਰਤੀ ਲੀਟਰ ਸਸਤਾ ਹੋਵੇਗਾ ਪੈਟ੍ਰੋਲ ਅਤੇ ਡੀਜਲ, ਵਿੱਤ ਮੰਤਰੀ ਅਰੁਣ ਜੇਤਲੀ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਨੇ ਵੱਡਾ ਫ਼ੈਸਲਾ ਕੀਤਾ ਹੈ....

Arun jaitley

ਨਵੀਂ ਦਿੱਲੀ : ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਨੇ ਵੱਡਾ ਫ਼ੈਸਲਾ ਕੀਤਾ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਐਲਾਨ ਕੀਤਾ ਹੈ ਕਿ ਸਰਕਾਰ 1.50 ਰੁਪਏ ਤਕ ਐਕਸਾਈਜ ਡਿਊਟੀ ਘੱਟ ਕਰੇਗੀ। ਇਸ ਨਾਲ ਗ੍ਰਾਹਕਾਂ ਨੂੰ ਇਕ ਲੀਟਰ ‘ਤੇ ਢਾਈ ਰੁਪਏ ਤਕ ਦਾ ਫ਼ਾਇਦਾ ਹੋਵੇਗਾ। ਇਸ ਤੋਂ ਇਲਾਵਾ ਰਾਜਾਂ ਦੇ ਮੁੱਖ ਮੰਤਰੀਆਂ ਤੋਂ 2.50 ਰੁਪਏ ਤਕ ਵੈਟ ਘਟਾਉਣ ਦੀ ਵੀ ਬੇਨਤੀ ਕਰਨਗੇ।

ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਦੇਸ਼ ਦੀ ਅਰਥ ਵਿਵਸਥਾ ਨੂੰ ਸਥਿਰ ਰੱਖਣ ਲਈ ਕਈ ਕਦਮ ਚੁੱਕੇ ਗਏ ਹਨ। ਉਹਨਾਂ ਨੇ ਕਿਹਾ ਹੈ ਕਿ ਪੈਟ੍ਰੋਲ-ਡੀਜ਼ਲ ਦੀ ਕੀਮਤਾਂ ‘ਤੇ ਨਜ਼ਰ ਰੱਖਣ ਦੇ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਹੈ ਕਿ ਦੇਸ਼ ਵਿਚ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਵਜ੍ਹਾਂ ਨਾਲ ਵਧ ਰਹੀ ਹੈ। ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਜਿਸ ਦਾ ਅਸਰ ਭਾਰਤ ਉਤੇ ਹੀ ਹੋ ਰਿਹਾ ਹੈ।

ਉਹਨਾਂ ਨੇ ਕਿਹਾ ਕਿ ਦੇਸ਼ ਦਾ ਖਜਾਨਾ ਮਜਬੂਤ ਹੁੰਦਾ ਤਾਂ ਸਕਰਾਕ ਈਧਨ ਕੀਮਤਾਂ ਉਤੇ ਹੋਰ ਕੰਟ੍ਰੋਲ ਕਰ ਸਕਦੀ ਸੀ।ਅਰੁਣ ਜੇਤਲੀ ਨੇ ਕਿਹਾ ਹੈ ਕਿ ਪਿਛਲੇ ਸਾਲ ਜਦੋਂ ਤੇਲ ਦੀਆਂ ਕੀਮਤਾਂ ਵਧ ਰਹੀਆਂ ਸੀ ਉਦੋਂ ਸਰਕਾਰ ਨੇ ਅਕਤੂਬਰ ਦੇ ਮਹੀਨੇ ਵਿਚ ਤੇਲ ਤੋਂ ਐਕਸਾਈਜ ਡਿਊਟੀ ਨੂੰ ਘੱਟ ਕਰ ਦਿੱਤਾ ਸੀ। ਉਹਨਾਂ ਨੇ ਕਿਹਾ ਕਿ ਜੇਕਰ ਰਾਜ ਸਰਕਾਰਾਂ ਵੀ 2.5 ਰੁਪਏ ਤਕ ਵੈਟ ਘੱਟ ਕਰਦੀਆਂ ਹਨ ਤਾਂ ਆਮ ਆਦਮੀ ਨੂੰ ਇਕ ਲੀਟਰ ਤੇਲ ਉਤੇ 5 ਰੁਪਏ ਦਾ ਫਾਇਦਾ ਹੋਵੇਗਾ।