ਬਾਪੂ ਭਵਨ 'ਚੋਂ ਮਹਾਤਮਾ ਗਾਂਧੀ ਦੀਆਂ ਅਸਥੀਆਂ ਚੋਰੀ, ਤਸਵੀਰ ‘ਤੇ ਲਿਖਿਆ- ‘ਰਾਸ਼ਟਰਧ੍ਰੋਹੀ’

ਏਜੰਸੀ

ਖ਼ਬਰਾਂ, ਰਾਸ਼ਟਰੀ

ਬਾਪੂ ਭਵਨ ਵਿਚ ਲੱਗੀ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਅਣਪਛਾਤੇ ਲੋਕਾਂ ਨੇ ‘ਰਾਸ਼ਟਰਧ੍ਰੋਹੀ’ ਲਿਖਣ ਦੇ ਨਾਲ-ਨਾਲ ਉਹਨਾਂ ਦੀਆਂ ਅਸਥੀਆਂ ਨੂੰ ਵੀ ਚੋਰੀ ਕਰ ਲਿਆ ਹੈ।

Mahatma Gandhi ashes stolen in MP

ਮੱਧ ਪ੍ਰਦੇਸ਼: ਦੇਸ਼ਭਰ ਵਿਚ 2 ਅਕਤੂਬਰ ਨੂੰ ਮਹਾਤਮਾਂ ਗਾਂਧੀ ਦੀ 150ਵੀਂ ਜਯੰਤੀ ਮਨਾਈ ਗਈ ਉਸੇ ਦਿਨ ਮੱਧ ਪ੍ਰਦੇਸ਼ ਦੇ ਰੀਵਾ ਸ਼ਹਿਰ ਦੇ ਬਾਪੂ ਭਵਨ ਵਿਚ ਲੱਗੀ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਅਣਪਛਾਤੇ ਲੋਕਾਂ ਨੇ ‘ਰਾਸ਼ਟਰਧ੍ਰੋਹੀ’ ਲਿਖਣ ਦੇ ਨਾਲ-ਨਾਲ ਉੱਥੇ ਰੱਖੀਆਂ ਉਹਨਾਂ ਦੀਆਂ ਅਸਥੀਆਂ ਨੂੰ ਵੀ ਚੋਰੀ ਕਰ ਲਿਆ ਹੈ। ਇਹ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ ਹੈ। ਬਾਪੂ ਭਵਨ ਵਿਚ ਇਹ ਅਸਥੀਆਂ 1948 ਵਿਚ ਰੱਖੀਆਂ ਗਈਆਂ ਸਨ।

ਰੀਵਾ ਪੁਲਿਸ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ ਇਸ ਦੀ ਜਾਂਚ ਕਰ ਰਹੀ ਹੈ। ਰੀਵਾ ਪੁਲਿਸ ਮੁਖੀ ਆਬਿਦ ਖ਼ਾਨ ਨੇ ਕਿਹਾ ਕਿ ਰੀਵਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਅਰੋਪੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਦੋ ਦਿਨ ਪਹਿਲਾਂ ਜਦੋਂ ਮਹਾਤਮਾ ਗਾਂਧੀ ਦੇ ਜਨਮ ਦਿਨ ‘ਤੇ ਕੁਝ ਲੋਕ ਉਹਨਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਤਾਂ ਇਸ ਦੀ ਜਾਣਕਾਰੀ ਮਿਲੀ।

ਇਸ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਨੇ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਇਹ ਉਹਨਾਂ ਲੋਕਾਂ ਦੀ ਹਰਕਤ ਹੈ ਜੋ ਗਾਂਧੀ ਨੂੰ ਨਹੀਂ ਬਲਕਿ ਉਹਨਾਂ ਨੂੰ ਮਾਰਨ ਵਾਲੇ ਨੱਥੂਰਾਮ ਗੋਡਸੇ ਦੀ ਵਿਚਾਰਧਾਰਾ ਨੂੰ ਪਸੰਦ ਕਰਦੇ ਹਨ। ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਸਾਰੀਆਂ ਪਾਰਟੀਆਂ ਨੇ ਮਨਾਈ ਅਤੇ ਇਕ ਦੂਜੇ ‘ਤੇ ਹਮਲੇ ਕੀਤੇ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।