ਲਖੀਮਪੁਰ ਖੀਰੀ ਘਟਨਾ: ਕੇਂਦਰੀ ਮੰਤਰੀ ਦੇ ਬੇਟੇ ਅਤੇ 14 ਹੋਰ ਲੋਕਾਂ ਖਿਲਾਫ਼ FIR ਦਰਜ
ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਯੂਪੀ ਪੁਲਿਸ ਨੇ ਧਾਰਾ 302, 120ਬੀ ਅਤੇ ਹੋਰ ਧਾਰਾਵਾਂ ਤਹਿਤ ਇਹ ਕੇਸ ਦਰਜ ਕੀਤਾ ਹੈ।
Lakhimpur Kheri incident
ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, ਅੱਜ DC ਦਫ਼ਤਰਾਂ ਅੱਗੇ ਦਿਤੇ ਜਾਣਗੇ ਧਰਨੇ
ਦੱਸ ਦਈਏ ਕਿ ਲਖੀਮਪੁਰ ਖੀਰੀ ’ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਹੋਏ ਬਵਾਲ ’ਚ 8 ਲੋਕਾਂ ਦੀ ਮੌਤ ਹੋ ਗਈ। ਦੋ ਐੱਸ.ਯੂ.ਵੀ. ਗੱਡੀਆਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਨਾਰਾਜ ਕਿਸਾਨਾਂ ਨੇ ਦੋ ਐੱਸ.ਯੂ.ਵੀ. ਨੂੰ ਅੱਗ ਲੱਗਾ ਦਿਤੀ।
FIR lodged against Union minister's son
ਹੋਰ ਪੜ੍ਹੋ: ਕਿਸਾਨਾਂ ਨੂੰ ਜਵਾਬ ਦੇਣ ਲਈ ਹਰ ਜ਼ਿਲ੍ਹੇ ਵਿਚ 500 ਤੋਂ 700 ਲੋਕਾਂ ਨੂੰ ਡਾਂਗਾਂ ਨਾਲ ਖੜੇ ਕਰੋ : ਖੱਟਰ
ਦਸਿਆ ਜਾ ਰਿਹਾ ਹੈ ਕਿ ਦੋਵਾਂ ਪੱਖਾਂ ਦੇ ਚਾਰ-ਚਾਰ ਲੋਕਾਂ ਦੀ ਮੌਤ ਹੋਈ ਹੈ। ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂਆਂ ਅਤੇ ਪੂਰੇ ਦੇਸ਼ ’ਚ ਰੋਸ ਦੀ ਲਹਿਰ ਹੈ ਅਤੇ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਅਨਮਨੁੱਖਤਾ ਨਾਲ ਜੋੜਦੇ ਹੋਏ ਇਸ ਦੀ ਘੋਰ ਨਿੰਦਾ ਕੀਤੀ ਜਾ ਰਹੀ ਹੈ।