ਲਖੀਮਪੁਰ ਖੀਰੀ ਮਾਮਲਾ: ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹਿੰਸਾ ਦੇ ਮਾਮਲੇ ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ ਦੀ ਜਾਣਕਾਰੀ ਮਿਲੀ ਹੈ।
ਲਖਨਊ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹਿੰਸਾ ਦੇ ਮਾਮਲੇ ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ ਦੀ ਜਾਣਕਾਰੀ ਮਿਲੀ ਹੈ। ਪ੍ਰਸਾਸ਼ਨ ਵਲੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
Lakhimpur Kheri incident
ਹੋਰ ਪੜ੍ਹੋ: ਲਖਮੀਪੁਰ ਖੀਰੀ ਮਾਮਲਾ: ਅੰਮ੍ਰਿਤਸਰ ‘ਚ BJP ਆਗੂ ਤਰੁਣ ਚੁੱਘ ਦੇ ਘਰ ਬਾਹਰ ਇਕੱਠੇ ਹੋਏ ਕਿਸਾਨ
ਇਸ ਦੇ ਨਾਲ ਹੀ ਇਸ ਘਟਨਾ ਵਿਚ ਜ਼ਖਮੀ ਹੋਏ ਕਿਸਾਨਾਂ ਨੂੰ 10-10 ਲੱਖ ਦੀ ਮਾਲੀ ਮਦਦ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਸਾਸ਼ਨ ਵਲੋਂ 8 ਦਿਨਾਂ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਹਾਈਕੋਰਟ ਦੇ ਸੇਵਾਮੁਕਤ ਜੱਜ ਵਲੋਂ ਜਾਂਚ ਕੀਤੀ ਜਾਵੇਗੀ।
Lakhimpur Kheri incident
ਹੋਰ ਪੜ੍ਹੋ: ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਖੀਮਪੁਰ ਖੀਰੀ ਜਾਣਗੇ CM ਚੰਨੀ, UP ਸਰਕਾਰ ਤੋਂ ਮੰਗੀ ਇਜਾਜ਼ਤ
ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਏਡੀਜੀ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ। ਇਸ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਸ਼ਾਸਨ ਨੇ 10-11 ਦਿਨ ਦਾ ਸਮਾਂ ਮੰਗਿਆ ਹੈ, ਜੇਕਰ ਇਸ ਸਮੇਂ ਦੌਰਾਨ ਕਾਰਵਾਈ ਨਹੀਂ ਕੀਤੀ ਗਈ ਤਾਂ ਅਸੀਂ ਪੰਚਾਇਤ ਕਰਾਂਗੇ।
Rakesh Tikait
ਹੋਰ ਪੜ੍ਹੋ: UP ਸਰਕਾਰ ਦੀ ਪੰਜਾਬ ਦੇ CS ਨੂੰ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਜਾਣ ਦਿੱਤਾ ਜਾਵੇ
ਕਿਸਾਨ ਆਗੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਅੰਤਿਮ ਸਸਕਾਰ ਤੱਕ ਇੱਥੇ ਰਹਿਣਗੇ ਅਤੇ ਪੰਜ ਡਾਕਟਰਾਂ ਦੀ ਨਿਗਰਾਨੀ ਵਿਚ ਪੋਸਟ ਮਾਰਟਮ ਕਰਵਾਇਆ ਜਾਵੇਗਾ। ਇਸ ਦਾ ਵੀਡੀਓ ਵੀ ਰਿਕਾਰਡ ਕੀਤਾ ਜਾਵੇਗਾ।